ਸਿਰੀਰਾਗੁ ਮਹਲਾ ੩ ਘਰੁ ੧ ॥ ਜਿਸ ਹੀ ਕੀ ਸਿਰਕਾਰ ਹੈ ਤਿਸ ਹੀ ਕਾ ਸਭੁ ਕੋਇ ॥ ਗੁਰਮੁਖਿ ਕਾਰ ਕਮਾਵਣੀ ਸਚੁ ਘਟਿ ਪਰਗਟੁ ਹੋਇ ॥ ਅੰਤਰਿ ਜਿਸ ਕੈ ਸਚੁ ਵਸੈ ਸਚੇ ਸਚੀ ਸੋਇ ॥ ਸਚਿ ਮਿਲੇ ਸੇ ਨ ਵਿਛੁੜਹਿ ਤਿਨ ਨਿਜ ਘਰਿ ਵਾਸਾ ਹੋਇ ॥੧॥ ਮੇਰੇ ਰਾਮ ਮੈ ਹਰਿ ਬਿਨੁ ਅਵਰੁ ਨ ਕੋਇ ॥ ਸਤਗੁਰੁ ਸਚੁ ਪ੍ਰਭੁ ਨਿਰਮਲਾ ਸਬਦਿ ਮਿਲਾਵਾ ਹੋਇ ॥੧॥ ਰਹਾਉ ॥ ਸਬਦਿ ਮਿਲੈ ਸੋ ਮਿਲਿ ਰਹੈ ਜਿਸ ਨਉ ਆਪੇ ਲਏ ਮਿਲਾਇ ॥ ਦੂਜੈ ਭਾਇ ਕੋ ਨਾ ਮਿਲੈ ਫਿਰਿ ਫਿਰਿ ਆਵੈ ਜਾਇ ॥ ਸਭ ਮਹਿ ਇਕੁ ਵਰਤਦਾ ਏਕੋ ਰਹਿਆ ਸਮਾਇ ॥ ਜਿਸ ਨਉ ਆਪਿ ਦਇਆਲੁ ਹੋਇ ਸੋ ਗੁਰਮੁਖਿ ਨਾਮਿ ਸਮਾਇ ॥੨॥ ਪੜਿ ਪੜਿ ਪੰਡਿਤ ਜੋਤਕੀ ਵਾਦ ਕਰਹਿ ਬੀਚਾਰੁ ॥ ਮਤਿ ਬੁਧਿ ਭਵੀ ਨ ਬੁਝਈ ਅੰਤਰਿ ਲੋਭ ਵਿਕਾਰੁ ॥ ਲਖ ਚਉਰਾਸੀਹ ਭਰਮਦੇ ਭ੍ਰਮਿ ਭ੍ਰਮਿ ਹੋਇ ਖੁਆਰੁ ॥ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੩॥ ਸਤਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥ ਸਬਦਿ ਮਿਲਹਿ ਤਾ ਹਰਿ ਮਿਲੈ ਸੇਵਾ ਪਵੈ ਸਭ ਥਾਇ ॥ ਪਾਰਸਿ ਪਰਸਿਐ ਪਾਰਸੁ ਹੋਇ ਜੋਤੀ ਜੋਤਿ ਸਮਾਇ ॥ ਜਿਨ ਕਉ ਪੂਰਬਿ ਲਿਖਿਆ ਤਿਨ ਸਤਗੁਰੁ ਮਿਲਿਆ ਆਇ ॥੪॥ ਮਨ ਭੁਖਾ ਭੁਖਾ ਮਤ ਕਰਹਿ ਮਤ ਤੂ ਕਰਹਿ ਪੂਕਾਰ ॥ ਲਖ ਚਉਰਾਸੀਹ ਜਿਨਿ ਸਿਰੀ ਸਭਸੈ ਦੇਇ ਅਧਾਰੁ ॥ ਨਿਰਭਉ ਸਦਾ ਦਇਆਲੁ ਹੈ ਸਭਨਾ ਕਰਦਾ ਸਾਰ ॥ ਨਾਨਕ ਗੁਰਮੁਖਿ ਬੁਝੀਐ ਪਾਈਐ ਮੋਖ ਦੁਆਰੁ ॥੫॥੩॥੩੬॥
Scroll