ਪਉੜੀ ॥ ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ ਹਰਿ ਨਾਮੋ ਤਿਨ ਕੰਉ ਰਖਣਹਾਰਾ ॥ ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ ਸਖਾਈ ਮਿਤ੍ਰੁ ਹਮਾਰਾ ॥ਹਰਿ ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ ਹਮਾਰੀ ਕਰਦਾ ਨਿਤ ਸਾਰਾ ॥ ਹਰਿ ਨਾਮੁ ਹਮਾਰੀ ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ ॥ਜਨ ਨਾਨਕ ਕੰਉ ਹਰਿ ਨਾਮੁ ਹਰਿ ਗੁਰਿ ਦੀਆ ਹਰਿ ਹਲਤਿ ਪਲਤਿ ਸਦਾ ਕਰੇ ਨਿਸਤਾਰਾ ॥੧੫॥
Scroll