ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥
Scroll