ਸਿਰੀਰਾਗੁ ਮਹਲਾ ੩ ॥ ਜਿਨੀ ਸੁਣਿ ਕੈ ਮੰਨਿਆ ਤਿਨਾ ਨਿਜ ਘਰਿ ਵਾਸੁ ॥ ਗੁਰਮਤੀ ਸਾਲਾਹਿ ਸਚੁ ਹਰਿ ਪਾਇਆ ਗੁਣਤਾਸੁ ॥ ਸਬਦਿ ਰਤੇ ਸੇ ਨਿਰਮਲੇ ਹਉ ਸਦ ਬਲਿਹਾਰੈ ਜਾਸੁ ॥ ਹਿਰਦੈ ਜਿਨ ਕੈ ਹਰਿ ਵਸੈ ਤਿਤੁ ਘਟਿ ਹੈ ਪਰਗਾਸੁ ॥੧॥ ਮਨ ਮੇਰੇ ਹਰਿ ਹਰਿ ਨਿਰਮਲੁ ਧਿਆਇ ॥ ਧੁਰਿ ਮਸਤਕਿ ਜਿਨ ਕਉ ਲਿਖਿਆ ਸੇ ਗੁਰਮੁਖਿ ਰਹੇ ਲਿਵ ਲਾਇ ॥੧॥ ਰਹਾਉ ॥ ਹਰਿ ਸੰਤਹੁ ਦੇਖਹੁ ਨਦਰਿ ਕਰਿ ਨਿਕਟਿ ਵਸੈ ਭਰਪੂਰਿ ॥ ਗੁਰਮਤਿ ਜਿਨੀ ਪਛਾਣਿਆ ਸੇ ਦੇਖਹਿ ਸਦਾ ਹਦੂਰਿ ॥ ਜਿਨ ਗੁਣ ਤਿਨ ਸਦ ਮਨਿ ਵਸੈ ਅਉਗੁਣਵੰਤਿਆ ਦੂਰਿ ॥ ਮਨਮੁਖ ਗੁਣ ਤੈ ਬਾਹਰੇ ਬਿਨੁ ਨਾਵੈ ਮਰਦੇ ਝੂਰਿ ॥੨॥ ਜਿਨ ਸਬਦਿ ਗੁਰੂ ਸੁਣਿ ਮੰਨਿਆ ਤਿਨ ਮਨਿ ਧਿਆਇਆ ਹਰਿ ਸੋਇ ॥ ਅਨਦਿਨੁ ਭਗਤੀ ਰਤਿਆ ਮਨੁ ਤਨੁ ਨਿਰਮਲੁ ਹੋਇ ॥ ਕੂੜਾ ਰੰਗੁ ਕਸੁੰਭ ਕਾ ਬਿਨਸਿ ਜਾਇ ਦੁਖੁ ਰੋਇ ॥ ਜਿਸੁ ਅੰਦਰਿ ਨਾਮ ਪ੍ਰਗਾਸੁ ਹੈ ਓਹੁ ਸਦਾ ਸਦਾ ਥਿਰੁ ਹੋਇ ॥੩॥ ਇਹੁ ਜਨਮੁ ਪਦਾਰਥੁ ਪਾਇ ਕੈ ਹਰਿ ਨਾਮੁ ਨ ਚੇਤੈ ਲਿਵ ਲਾਇ ॥ ਪਗਿ ਖਿਸਿਐ ਰਹਣਾ ਨਹੀ ਆਗੈ ਠਉਰੁ ਨ ਪਾਇ ॥ ਓਹ ਵੇਲਾ ਹਥਿ ਨ ਆਵਈ ਅੰਤਿ ਗਇਆ ਪਛੁਤਾਇ ॥ ਜਿਸੁ ਨਦਰਿ ਕਰੇ ਸੋ ਉਬਰੈ ਹਰਿ ਸੇਤੀ ਲਿਵ ਲਾਇ ॥੪॥ ਦੇਖਾ ਦੇਖੀ ਸਭ ਕਰੇ ਮਨਮੁਖਿ ਬੂਝ ਨ ਪਾਇ ॥ ਜਿਨ ਗੁਰਮੁਖਿ ਹਿਰਦਾ ਸੁਧੁ ਹੈ ਸੇਵ ਪਈ ਤਿਨ ਥਾਇ ॥ ਹਰਿ ਗੁਣ ਗਾਵਹਿ ਹਰਿ ਨਿਤ ਪੜਹਿ ਹਰਿ ਗੁਣ ਗਾਇ ਸਮਾਇ ॥ ਨਾਨਕ ਤਿਨ ਕੀ ਬਾਣੀ ਸਦਾ ਸਚੁ ਹੈ ਜਿ ਨਾਮਿ ਰਹੇ ਲਿਵ ਲਾਇ ॥੫॥੪॥੩੭॥
Scroll