ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥
Scroll