ਸਿਰੀਰਾਗੁ ਮਹਲਾ ੩ ॥ ਜਿਨੀ ਇਕ ਮਨਿ ਨਾਮੁ ਧਿਆਇਆ ਗੁਰਮਤੀ ਵੀਚਾਰਿ ॥ ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥ ਓਇ ਅੰਮ੍ਰਿਤੁ ਪੀਵਹਿ ਸਦਾ ਸਦਾ ਸਚੈ ਨਾਮਿ ਪਿਆਰਿ ॥੧॥ ਭਾਈ ਰੇ ਗੁਰਮੁਖਿ ਸਦਾ ਪਤਿ ਹੋਇ ॥ ਹਰਿ ਹਰਿ ਸਦਾ ਧਿਆਈਐ ਮਲੁ ਹਉਮੈ ਕਢੈ ਧੋਇ ॥੧॥ ਰਹਾਉ ॥ ਮਨਮੁਖ ਨਾਮੁ ਨ ਜਾਣਨੀ ਵਿਣੁ ਨਾਵੈ ਪਤਿ ਜਾਇ ॥ ਸਬਦੈ ਸਾਦੁ ਨ ਆਇਓ ਲਾਗੇ ਦੂਜੈ ਭਾਇ ॥ ਵਿਸਟਾ ਕੇ ਕੀੜੇ ਪਵਹਿ ਵਿਚਿ ਵਿਸਟਾ ਸੇ ਵਿਸਟਾ ਮਾਹਿ ਸਮਾਇ ॥੨॥ ਤਿਨ ਕਾ ਜਨਮੁ ਸਫਲੁ ਹੈ ਜੋ ਚਲਹਿ ਸਤਗੁਰ ਭਾਇ ॥ ਕੁਲੁ ਉਧਾਰਹਿ ਆਪਣਾ ਧੰਨੁ ਜਣੇਦੀ ਮਾਇ ॥ ਹਰਿ ਹਰਿ ਨਾਮੁ ਧਿਆਈਐ ਜਿਸ ਨਉ ਕਿਰਪਾ ਕਰੇ ਰਜਾਇ ॥੩॥ ਜਿਨੀ ਗੁਰਮੁਖਿ ਨਾਮੁ ਧਿਆਇਆ ਵਿਚਹੁ ਆਪੁ ਗਵਾਇ ॥ ਓਇ ਅੰਦਰਹੁ ਬਾਹਰਹੁ ਨਿਰਮਲੇ ਸਚੇ ਸਚਿ ਸਮਾਇ ॥ ਨਾਨਕ ਆਏ ਸੇ ਪਰਵਾਣੁ ਹਹਿ ਜਿਨ ਗੁਰਮਤੀ ਹਰਿ ਧਿਆਇ ॥੪॥੫॥੩੮॥

Leave a Reply

Powered By Indic IME