ਪਉੜੀ ॥ ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ
Scroll