ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਸੋਰਠਿ ਮਹਲਾ ੧ ਘਰੁ ੧ ਚਉਪਦੇ ॥ਸਭਨਾ ਮਰਣਾ ਆਇਆ ਵੇਛੋੜਾ ਸਭਨਾਹ ॥ ਪੁਛਹੁ ਜਾਇ ਸਿਆਣਿਆ ਆਗੈ ਮਿਲਣੁ ਕਿਨਾਹ ॥ ਜਿਨ ਮੇਰਾ ਸਾਹਿਬੁ ਵੀਸਰੈ ਵਡੜੀ ਵੇਦਨ ਤਿਨਾਹ ॥੧॥ ਭੀ ਸਾਲਾਹਿਹੁ ਸਾਚਾ ਸੋਇ ॥ ਜਾ ਕੀ ਨਦਰਿ ਸਦਾ ਸੁਖੁ ਹੋਇ ॥ ਰਹਾਉ ॥ ਵਡਾ ਕਰਿ ਸਾਲਾਹਣਾ ਹੈ ਭੀ ਹੋਸੀ ਸੋਇ ॥ ਸਭਨਾ ਦਾਤਾ ਏਕੁ ਤੂ ਮਾਣਸ ਦਾਤਿ ਨ ਹੋਇ ॥ ਜੋ ਤਿਸੁ ਭਾਵੈ ਸੋ ਥੀਐ ਰੰਨ ਕਿ ਰੁੰਨੈ ਹੋਇ ॥੨॥ ਧਰਤੀ ਉਪਰਿ ਕੋਟ ਗੜ ਕੇਤੀ ਗਈ ਵਜਾਇ ॥ ਜੋ ਅਸਮਾਨਿ ਨ ਮਾਵਨੀ ਤਿਨ ਨਕਿ ਨਥਾ ਪਾਇ ॥ ਜੇ ਮਨ ਜਾਣਹਿ ਸੂਲੀਆ ਕਾਹੇ ਮਿਠਾ ਖਾਹਿ ॥੩॥ ਨਾਨਕ ਅਉਗੁਣ ਜੇਤੜੇ ਤੇਤੇ ਗਲੀ ਜੰਜੀਰ ॥ ਜੇ ਗੁਣ ਹੋਨਿ ਤ ਕਟੀਅਨਿ ਸੇ ਭਾਈ ਸੇ ਵੀਰ ॥ ਅਗੈ ਗਏ ਨ ਮੰਨੀਅਨਿ ਮਾਰਿ ਕਢਹੁ ਵੇਪੀਰ ॥੪॥੧॥

Leave a Reply

Powered By Indic IME