ਸਿਰੀਰਾਗੁ ਮਹਲਾ ੩ ॥ ਹਰਿ ਭਗਤਾ ਹਰਿ ਧਨੁ ਰਾਸਿ ਹੈ ਗੁਰ ਪੂਛਿ ਕਰਹਿ ਵਾਪਾਰੁ ॥ ਹਰਿ ਨਾਮੁ ਸਲਾਹਨਿ ਸਦਾ ਸਦਾ ਵਖਰੁ ਹਰਿ ਨਾਮੁ ਅਧਾਰੁ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਹਰਿ ਭਗਤਾ ਅਤੁਟੁ ਭੰਡਾਰੁ ॥੧॥ ਭਾਈ ਰੇ ਇਸੁ ਮਨ ਕਉ ਸਮਝਾਇ ॥ ਏ ਮਨ ਆਲਸੁ ਕਿਆ ਕਰਹਿ ਗੁਰਮੁਖਿ ਨਾਮੁ ਧਿਆਇ ॥੧॥ ਰਹਾਉ ॥ ਹਰਿ ਭਗਤਿ ਹਰਿ ਕਾ ਪਿਆਰੁ ਹੈ ਜੇ ਗੁਰਮੁਖਿ ਕਰੇ ਬੀਚਾਰੁ ॥ ਪਾਖੰਡਿ ਭਗਤਿ ਨ ਹੋਵਈ ਦੁਬਿਧਾ ਬੋਲੁ ਖੁਆਰੁ ॥ ਸੋ ਜਨੁ ਰਲਾਇਆ ਨਾ ਰਲੈ ਜਿਸੁ ਅੰਤਰਿ ਬਿਬੇਕ ਬੀਚਾਰੁ ॥੨॥ ਸੋ ਸੇਵਕੁ ਹਰਿ ਆਖੀਐ ਜੋ ਹਰਿ ਰਾਖੈ ਉਰਿ ਧਾਰਿ ॥ ਮਨੁ ਤਨੁ ਸਉਪੇ ਆਗੈ ਧਰੇ ਹਉਮੈ ਵਿਚਹੁ ਮਾਰਿ ॥ ਧਨੁ ਗੁਰਮੁਖਿ ਸੋ ਪਰਵਾਣੁ ਹੈ ਜਿ ਕਦੇ ਨ ਆਵੈ ਹਾਰਿ ॥੩॥ ਕਰਮਿ ਮਿਲੈ ਤਾ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥ ਲਖ ਚਉਰਾਸੀਹ ਤਰਸਦੇ ਜਿਸੁ ਮੇਲੇ ਸੋ ਮਿਲੈ ਹਰਿ ਆਇ ॥ ਨਾਨਕ ਗੁਰਮੁਖਿ ਹਰਿ ਪਾਇਆ ਸਦਾ ਹਰਿ ਨਾਮਿ ਸਮਾਇ ॥੪॥੬॥੩੯॥

Leave a Reply

Powered By Indic IME