ਸੋਰਠਿ ਮਹਲਾ ੧ ਦੁਤੁਕੇ ॥ ਪੁੜੁ ਧਰਤੀ ਪੁੜੁ ਪਾਣੀ ਆਸਣੁ ਚਾਰਿ ਕੁੰਟ ਚਉਬਾਰਾ ॥ ਸਗਲ ਭਵਣ ਕੀ ਮੂਰਤਿ ਏਕਾ ਮੁਖਿ ਤੇਰੈ ਟਕਸਾਲਾ ॥੧॥ ਮੇਰੇ ਸਾਹਿਬਾ ਤੇਰੇ ਚੋਜ ਵਿਡਾਣਾ ॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਆਪੇ ਸਰਬ ਸਮਾਣਾ ॥ ਰਹਾਉ ॥ ਜਹ ਜਹ ਦੇਖਾ ਤਹ ਜੋਤਿ ਤੁਮਾਰੀ ਤੇਰਾ ਰੂਪੁ ਕਿਨੇਹਾ ॥ ਇਕਤੁ ਰੂਪਿ ਫਿਰਹਿ ਪਰਛੰਨਾ ਕੋਇ ਨ ਕਿਸ ਹੀ ਜੇਹਾ ॥੨॥ ਅੰਡਜ ਜੇਰਜ ਉਤਭੁਜ ਸੇਤਜ ਤੇਰੇ ਕੀਤੇ ਜੰਤਾ ॥ ਏਕੁ ਪੁਰਬੁ ਮੈ ਤੇਰਾ ਦੇਖਿਆ ਤੂ ਸਭਨਾ ਮਾਹਿ ਰਵੰਤਾ ॥੩॥ ਤੇਰੇ ਗੁਣ ਬਹੁਤੇ ਮੈ ਏਕੁ ਨ ਜਾਣਿਆ ਮੈ ਮੂਰਖ ਕਿਛੁ ਦੀਜੈ ॥ ਪ੍ਰਣਵਤਿ ਨਾਨਕ ਸੁਣਿ ਮੇਰੇ ਸਾਹਿਬਾ ਡੁਬਦਾ ਪਥਰੁ ਲੀਜੈ ॥੪॥੪॥
Scroll