ਸੋਰਠਿ ਮਹਲਾ ੧ ॥ ਹਉ ਪਾਪੀ ਪਤਿਤੁ ਪਰਮ ਪਾਖੰਡੀ ਤੂ ਨਿਰਮਲੁ ਨਿਰੰਕਾਰੀ ॥ ਅੰਮ੍ਰਿਤੁ ਚਾਖਿ ਪਰਮ ਰਸਿ ਰਾਤੇ ਠਾਕੁਰ ਸਰਣਿ ਤੁਮਾਰੀ ॥੧॥ ਕਰਤਾ ਤੂ ਮੈ ਮਾਣੁ ਨਿਮਾਣੇ ॥ ਮਾਣੁ ਮਹਤੁ ਨਾਮੁ ਧਨੁ ਪਲੈ ਸਾਚੈ ਸਬਦਿ ਸਮਾਣੇ ॥ ਰਹਾਉ ॥ ਤੂ ਪੂਰਾ ਹਮ ਊਰੇ ਹੋਛੇ ਤੂ ਗਉਰਾ ਹਮ ਹਉਰੇ ॥ ਤੁਝ ਹੀ ਮਨ ਰਾਤੇ ਅਹਿਨਿਸਿ ਪਰਭਾਤੇ ਹਰਿ ਰਸਨਾ ਜਪਿ ਮਨ ਰੇ ॥੨॥ ਤੁਮ ਸਾਚੇ ਹਮ ਤੁਮ ਹੀ ਰਾਚੇ ਸਬਦਿ ਭੇਦਿ ਫੁਨਿ ਸਾਚੇ ॥ ਅਹਿਨਿਸਿ ਨਾਮਿ ਰਤੇ ਸੇ ਸੂਚੇ ਮਰਿ ਜਨਮੇ ਸੇ ਕਾਚੇ ॥੩॥ ਅਵਰੁ ਨ ਦੀਸੈ ਕਿਸੁ ਸਾਲਾਹੀ ਤਿਸਹਿ ਸਰੀਕੁ ਨ ਕੋਈ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਗੁਰਮਤਿ ਜਾਨਿਆ ਸੋਈ ॥੪॥੫॥
Scroll