ਸੋਰਠਿ ਮਹਲਾ ੧ ॥ ਅਲਖ ਅਪਾਰ ਅਗੰਮ ਅਗੋਚਰ ਨਾ ਤਿਸੁ ਕਾਲੁ ਨ ਕਰਮਾ ॥ ਜਾਤਿ ਅਜਾਤਿ ਅਜੋਨੀ ਸੰਭਉ ਨਾ ਤਿਸੁ ਭਾਉ ਨ ਭਰਮਾ ॥੧॥ ਸਾਚੇ ਸਚਿਆਰ ਵਿਟਹੁ ਕੁਰਬਾਣੁ ॥ ਨਾ ਤਿਸੁ ਰੂਪ ਵਰਨੁ ਨਹੀ ਰੇਖਿਆ ਸਾਚੈ ਸਬਦਿ ਨੀਸਾਣੁ ॥ ਰਹਾਉ ॥ ਨਾ ਤਿਸੁ ਮਾਤ ਪਿਤਾ ਸੁਤ ਬੰਧਪ ਨਾ ਤਿਸੁ ਕਾਮੁ ਨ ਨਾਰੀ ॥ ਅਕੁਲ ਨਿਰੰਜਨ ਅਪਰ ਪਰੰਪਰੁ ਸਗਲੀ ਜੋਤਿ ਤੁਮਾਰੀ ॥੨॥ ਘਟ ਘਟ ਅੰਤਰਿ ਬ੍ਰਹਮੁ ਲੁਕਾਇਆ ਘਟਿ ਘਟਿ ਜੋਤਿ ਸਬਾਈ ॥ ਬਜਰ ਕਪਾਟ ਮੁਕਤੇ ਗੁਰਮਤੀ ਨਿਰਭੈ ਤਾੜੀ ਲਾਈ ॥੩॥ ਜੰਤ ਉਪਾਇ ਕਾਲੁ ਸਿਰਿ ਜੰਤਾ ਵਸਗਤਿ ਜੁਗਤਿ ਸਬਾਈ ॥ ਸਤਿਗੁਰੁ ਸੇਵਿ ਪਦਾਰਥੁ ਪਾਵਹਿ ਛੂਟਹਿ ਸਬਦੁ ਕਮਾਈ ॥੪॥ ਸੂਚੈ ਭਾਡੈ ਸਾਚੁ ਸਮਾਵੈ ਵਿਰਲੇ ਸੂਚਾਚਾਰੀ ॥ ਤੰਤੈ ਕਉ ਪਰਮ ਤੰਤੁ ਮਿਲਾਇਆ ਨਾਨਕ ਸਰਣਿ ਤੁਮਾਰੀ ॥੫॥੬॥
Scroll