ਸੋਰਠਿ ਮਹਲਾ ੧ ॥ ਜਿਉ ਮੀਨਾ ਬਿਨੁ ਪਾਣੀਐ ਤਿਉ ਸਾਕਤੁ ਮਰੈ ਪਿਆਸ ॥ ਤਿਉ ਹਰਿ ਬਿਨੁ ਮਰੀਐ ਰੇ ਮਨਾ ਜੋ ਬਿਰਥਾ ਜਾਵੈ ਸਾਸੁ ॥੧॥ ਮਨ ਰੇ ਰਾਮ ਨਾਮ ਜਸੁ ਲੇਇ ॥ ਬਿਨੁ ਗੁਰ ਇਹੁ ਰਸੁ ਕਿਉ ਲਹਉ ਗੁਰੁ ਮੇਲੈ ਹਰਿ ਦੇਇ ॥ ਰਹਾਉ ॥ ਸੰਤ ਜਨਾ ਮਿਲੁ ਸੰਗਤੀ ਗੁਰਮੁਖਿ ਤੀਰਥੁ ਹੋਇ ॥ ਅਠਸਠਿ ਤੀਰਥ ਮਜਨਾ ਗੁਰ ਦਰਸੁ ਪਰਾਪਤਿ ਹੋਇ ॥੨॥ ਜਿਉ ਜੋਗੀ ਜਤ ਬਾਹਰਾ ਤਪੁ ਨਾਹੀ ਸਤੁ ਸੰਤੋਖੁ ॥ ਤਿਉ ਨਾਮੈ ਬਿਨੁ ਦੇਹੁਰੀ ਜਮੁ ਮਾਰੈ ਅੰਤਰਿ ਦੋਖੁ ॥੩॥ ਸਾਕਤ ਪ੍ਰੇਮੁ ਨ ਪਾਈਐ ਹਰਿ ਪਾਈਐ ਸਤਿਗੁਰ ਭਾਇ ॥ ਸੁਖ ਦੁਖ ਦਾਤਾ ਗੁਰੁ ਮਿਲੈ ਕਹੁ ਨਾਨਕ ਸਿਫਤਿ ਸਮਾਇ ॥੪॥੭॥

Leave a Reply

Powered By Indic IME