ਸੋਰਠਿ ਮਹਲਾ ੧ ਪੰਚਪਦੇ ॥ ਅਪਨਾ ਘਰੁ ਮੂਸਤ ਰਾਖਿ ਨ ਸਾਕਹਿ ਕੀ ਪਰ ਘਰੁ ਜੋਹਨ ਲਾਗਾ ॥ ਘਰੁ ਦਰੁ ਰਾਖਹਿ ਜੇ ਰਸੁ ਚਾਖਹਿ ਜੋ ਗੁਰਮੁਖਿ ਸੇਵਕੁ ਲਾਗਾ ॥੧॥ ਮਨ ਰੇ ਸਮਝੁ ਕਵਨ ਮਤਿ ਲਾਗਾ ॥ ਨਾਮੁ ਵਿਸਾਰਿ ਅਨ ਰਸ ਲੋਭਾਨੇ ਫਿਰਿ ਪਛੁਤਾਹਿ ਅਭਾਗਾ ॥ ਰਹਾਉ ॥ ਆਵਤ ਕਉ ਹਰਖ ਜਾਤ ਕਉ ਰੋਵਹਿ ਇਹੁ ਦੁਖੁ ਸੁਖੁ ਨਾਲੇ ਲਾਗਾ ॥ ਆਪੇ ਦੁਖ ਸੁਖ ਭੋਗਿ ਭੋਗਾਵੈ ਗੁਰਮੁਖਿ ਸੋ ਅਨਰਾਗਾ ॥੨॥ ਹਰਿ ਰਸ ਊਪਰਿ ਅਵਰੁ ਕਿਆ ਕਹੀਐ ਜਿਨਿ ਪੀਆ ਸੋ ਤ੍ਰਿਪਤਾਗਾ ॥ ਮਾਇਆ ਮੋਹਿਤ ਜਿਨਿ ਇਹੁ ਰਸੁ ਖੋਇਆ ਜਾ ਸਾਕਤ ਦੁਰਮਤਿ ਲਾਗਾ ॥੩॥ ਮਨ ਕਾ ਜੀਉ ਪਵਨਪਤਿ ਦੇਹੀ ਦੇਹੀ ਮਹਿ ਦੇਉ ਸਮਾਗਾ ॥ ਜੇ ਤੂ ਦੇਹਿ ਤ ਹਰਿ ਰਸੁ ਗਾਈ ਮਨੁ ਤ੍ਰਿਪਤੈ ਹਰਿ ਲਿਵ ਲਾਗਾ ॥੪॥ ਸਾਧਸੰਗਤਿ ਮਹਿ ਹਰਿ ਰਸੁ ਪਾਈਐ ਗੁਰਿ ਮਿਲਿਐ ਜਮ ਭਉ ਭਾਗਾ ॥ ਨਾਨਕ ਰਾਮ ਨਾਮੁ ਜਪਿ ਗੁਰਮੁਖਿ ਹਰਿ ਪਾਏ ਮਸਤਕਿ ਭਾਗਾ ॥੫॥੧੦॥
Scroll