ਸੋਰਠਿ ਮਹਲਾ ੧ ॥ ਸਰਬ ਜੀਆ ਸਿਰਿ ਲੇਖੁ ਧੁਰਾਹੂ ਬਿਨੁ ਲੇਖੈ ਨਹੀ ਕੋਈ ਜੀਉ ॥ ਆਪਿ ਅਲੇਖੁ ਕੁਦਰਤਿ ਕਰਿ ਦੇਖੈ ਹੁਕਮਿ ਚਲਾਏ ਸੋਈ ਜੀਉ ॥੧॥ ਮਨ ਰੇ ਰਾਮ ਜਪਹੁ ਸੁਖੁ ਹੋਈ ॥ ਅਹਿਨਿਸਿ ਗੁਰ ਕੇ ਚਰਨ ਸਰੇਵਹੁ ਹਰਿ ਦਾਤਾ ਭੁਗਤਾ ਸੋਈ ॥ ਰਹਾਉ ॥ ਜੋ ਅੰਤਰਿ ਸੋ ਬਾਹਰਿ ਦੇਖਹੁ ਅਵਰੁ ਨ ਦੂਜਾ ਕੋਈ ਜੀਉ ॥ ਗੁਰਮੁਖਿ ਏਕ ਦ੍ਰਿਸਟਿ ਕਰਿ ਦੇਖਹੁ ਘਟਿ ਘਟਿ ਜੋਤਿ ਸਮੋਈ ਜੀਉ ॥੨॥ ਚਲਤੌ ਠਾਕਿ ਰਖਹੁ ਘਰਿ ਅਪਨੈ ਗੁਰ ਮਿਲਿਐ ਇਹ ਮਤਿ ਹੋਈ ਜੀਉ ॥ ਦੇਖਿ ਅਦ੍ਰਿਸਟੁ ਰਹਉ ਬਿਸਮਾਦੀ ਦੁਖੁ ਬਿਸਰੈ ਸੁਖੁ ਹੋਈ ਜੀਉ ॥੩॥ ਪੀਵਹੁ ਅਪਿਉ ਪਰਮ ਸੁਖੁ ਪਾਈਐ ਨਿਜ ਘਰਿ ਵਾਸਾ ਹੋਈ ਜੀਉ ॥ ਜਨਮ ਮਰਣ ਭਵ ਭੰਜਨੁ ਗਾਈਐ ਪੁਨਰਪਿ ਜਨਮੁ ਨ ਹੋਈ ਜੀਉ ॥੪॥ ਤਤੁ ਨਿਰੰਜਨੁ ਜੋਤਿ ਸਬਾਈ ਸੋਹੰ ਭੇਦੁ ਨ ਕੋਈ ਜੀਉ ॥ ਅਪਰੰਪਰ ਪਾਰਬ੍ਰਹਮੁ ਪਰਮੇਸਰੁ ਨਾਨਕ ਗੁਰੁ ਮਿਲਿਆ ਸੋਈ ਜੀਉ ॥੫॥੧੧॥
Scroll