ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥

Leave a Reply

Powered By Indic IME