ਸੋਰਠਿ ਮਃ ੩ ॥ ਦਾਸਨਿ ਦਾਸੁ ਹੋਵੈ ਤਾ ਹਰਿ ਪਾਏ ਵਿਚਹੁ ਆਪੁ ਗਵਾਈ ॥ ਭਗਤਾ ਕਾ ਕਾਰਜੁ ਹਰਿ ਅਨੰਦੁ ਹੈ ਅਨਦਿਨੁ ਹਰਿ ਗੁਣ ਗਾਈ ॥ ਸਬਦਿ ਰਤੇ ਸਦਾ ਇਕ ਰੰਗੀ ਹਰਿ ਸਿਉ ਰਹੇ ਸਮਾਈ ॥੧॥ ਹਰਿ ਜੀਉ ਸਾਚੀ ਨਦਰਿ ਤੁਮਾਰੀ ॥ ਆਪਣਿਆ ਦਾਸਾ ਨੋ ਕ੍ਰਿਪਾ ਕਰਿ ਪਿਆਰੇ ਰਾਖਹੁ ਪੈਜ ਹਮਾਰੀ ॥ ਰਹਾਉ ॥ ਸਬਦਿ ਸਲਾਹੀ ਸਦਾ ਹਉ ਜੀਵਾ ਗੁਰਮਤੀ ਭਉ ਭਾਗਾ ॥ ਮੇਰਾ ਪ੍ਰਭੁ ਸਾਚਾ ਅਤਿ ਸੁਆਲਿਉ ਗੁਰੁ ਸੇਵਿਆ ਚਿਤੁ ਲਾਗਾ ॥ ਸਾਚਾ ਸਬਦੁ ਸਚੀ ਸਚੁ ਬਾਣੀ ਸੋ ਜਨੁ ਅਨਦਿਨੁ ਜਾਗਾ ॥੨॥ ਮਹਾ ਗੰਭੀਰੁ ਸਦਾ ਸੁਖਦਾਤਾ ਤਿਸ ਕਾ ਅੰਤੁ ਨ ਪਾਇਆ ॥ ਪੂਰੇ ਗੁਰ ਕੀ ਸੇਵਾ ਕੀਨੀ ਅਚਿੰਤੁ ਹਰਿ ਮੰਨਿ ਵਸਾਇਆ ॥ ਮਨੁ ਤਨੁ ਨਿਰਮਲੁ ਸਦਾ ਸੁਖੁ ਅੰਤਰਿ ਵਿਚਹੁ ਭਰਮੁ ਚੁਕਾਇਆ ॥੩॥ ਹਰਿ ਕਾ ਮਾਰਗੁ ਸਦਾ ਪੰਥੁ ਵਿਖੜਾ ਕੋ ਪਾਏ ਗੁਰ ਵੀਚਾਰਾ ॥ ਹਰਿ ਕੈ ਰੰਗਿ ਰਾਤਾ ਸਬਦੇ ਮਾਤਾ ਹਉਮੈ ਤਜੇ ਵਿਕਾਰਾ ॥ ਨਾਨਕ ਨਾਮਿ ਰਤਾ ਇਕ ਰੰਗੀ ਸਬਦਿ ਸਵਾਰਣਹਾਰਾ ॥੪॥੩॥
Scroll