ਸੋਰਠਿ ਮਹਲਾ ੩ ਚੌਤੁਕੇ ॥ ਸਚੀ ਭਗਤਿ ਸਤਿਗੁਰ ਤੇ ਹੋਵੈ ਸਚੀ ਹਿਰਦੈ ਬਾਣੀ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਹਉਮੈ ਸਬਦਿ ਸਮਾਣੀ ॥ ਬਿਨੁ ਗੁਰ ਸਾਚੇ ਭਗਤਿ ਨ ਹੋਵੀ ਹੋਰ ਭੂਲੀ ਫਿਰੈ ਇਆਣੀ ॥ ਮਨਮੁਖਿ ਫਿਰਹਿ ਸਦਾ ਦੁਖੁ ਪਾਵਹਿ ਡੂਬਿ ਮੁਏ ਵਿਣੁ ਪਾਣੀ ॥੧॥ ਭਾਈ ਰੇ ਸਦਾ ਰਹਹੁ ਸਰਣਾਈ ॥ ਆਪਣੀ ਨਦਰਿ ਕਰੇ ਪਤਿ ਰਾਖੈ ਹਰਿ ਨਾਮੋ ਦੇ ਵਡਿਆਈ ॥ ਰਹਾਉ ॥ ਪੂਰੇ ਗੁਰ ਤੇ ਆਪੁ ਪਛਾਤਾ ਸਬਦਿ ਸਚੈ ਵੀਚਾਰਾ ॥ ਹਿਰਦੈ ਜਗਜੀਵਨੁ ਸਦ ਵਸਿਆ ਤਜਿ ਕਾਮੁ ਕ੍ਰੋਧੁ ਅਹੰਕਾਰਾ ॥ ਸਦਾ ਹਜੂਰਿ ਰਵਿਆ ਸਭ ਠਾਈ ਹਿਰਦੈ ਨਾਮੁ ਅਪਾਰਾ ॥ ਜੁਗਿ ਜੁਗਿ ਬਾਣੀ ਸਬਦਿ ਪਛਾਣੀ ਨਾਉ ਮੀਠਾ ਮਨਹਿ ਪਿਆਰਾ ॥੨॥ ਸਤਿਗੁਰੁ ਸੇਵਿ ਜਿਨਿ ਨਾਮੁ ਪਛਾਤਾ ਸਫਲ ਜਨਮੁ ਜਗਿ ਆਇਆ ॥ ਹਰਿ ਰਸੁ ਚਾਖਿ ਸਦਾ ਮਨੁ ਤ੍ਰਿਪਤਿਆ ਗੁਣ ਗਾਵੈ ਗੁਣੀ ਅਘਾਇਆ ॥ ਕਮਲੁ ਪ੍ਰਗਾਸਿ ਸਦਾ ਰੰਗਿ ਰਾਤਾ ਅਨਹਦ ਸਬਦੁ ਵਜਾਇਆ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਚੇ ਸਚਿ ਸਮਾਇਆ ॥੩॥ ਰਾਮ ਨਾਮ ਕੀ ਗਤਿ ਕੋਇ ਨ ਬੂਝੈ ਗੁਰਮਤਿ ਰਿਦੈ ਸਮਾਈ ॥ ਗੁਰਮੁਖਿ ਹੋਵੈ ਸੁ ਮਗੁ ਪਛਾਣੈ ਹਰਿ ਰਸਿ ਰਸਨ ਰਸਾਈ ॥ ਜਪੁ ਤਪੁ ਸੰਜਮੁ ਸਭੁ ਗੁਰ ਤੇ ਹੋਵੈ ਹਿਰਦੈ ਨਾਮੁ ਵਸਾਈ ॥ ਨਾਨਕ ਨਾਮੁ ਸਮਾਲਹਿ ਸੇ ਜਨ ਸੋਹਨਿ ਦਰਿ ਸਾਚੈ ਪਤਿ ਪਾਈ ॥੪॥੭॥

Leave a Reply

Powered By Indic IME