ਸੋਰਠਿ ਮਹਲਾ ੩ ॥ ਸਤਿਗੁਰ ਸੇਵੇ ਤਾ ਸਹਜ ਧੁਨਿ ਉਪਜੈ ਗਤਿ ਮਤਿ ਤਦ ਹੀ ਪਾਏ ॥ ਹਰਿ ਕਾ ਨਾਮੁ ਸਚਾ ਮਨਿ ਵਸਿਆ ਨਾਮੇ ਨਾਮਿ ਸਮਾਏ ॥੧॥ ਬਿਨੁ ਸਤਿਗੁਰ ਸਭੁ ਜਗੁ ਬਉਰਾਨਾ ॥ ਮਨਮੁਖਿ ਅੰਧਾ ਸਬਦੁ ਨ ਜਾਣੈ ਝੂਠੈ ਭਰਮਿ ਭੁਲਾਨਾ ॥ ਰਹਾਉ ॥ ਤ੍ਰੈ ਗੁਣ ਮਾਇਆ ਭਰਮਿ ਭੁਲਾਇਆ ਹਉਮੈ ਬੰਧਨ ਕਮਾਏ ॥ ਜੰਮਣੁ ਮਰਣੁ ਸਿਰ ਊਪਰਿ ਊਭਉ ਗਰਭ ਜੋਨਿ ਦੁਖੁ ਪਾਏ ॥੨॥ ਤ੍ਰੈ ਗੁਣ ਵਰਤਹਿ ਸਗਲ ਸੰਸਾਰਾ ਹਉਮੈ ਵਿਚਿ ਪਤਿ ਖੋਈ ॥ ਗੁਰਮੁਖਿ ਹੋਵੈ ਚਉਥਾ ਪਦੁ ਚੀਨੈ ਰਾਮ ਨਾਮਿ ਸੁਖੁ ਹੋਈ ॥੩॥ ਤ੍ਰੈ ਗੁਣ ਸਭਿ ਤੇਰੇ ਤੂ ਆਪੇ ਕਰਤਾ ਜੋ ਤੂ ਕਰਹਿ ਸੁ ਹੋਈ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦੇ ਹਉਮੈ ਖੋਈ ॥੪॥੧੨॥

Leave a Reply

Powered By Indic IME