ਸੋਰਠਿ ਮਹਲਾ ੪ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਥਾਪਿ ਉਥਾਪੈ ॥ ਆਪੇ ਵੇਖਿ ਵਿਗਸਦਾ ਪਿਆਰਾ ਕਰਿ ਚੋਜ ਵੇਖੈ ਪ੍ਰਭੁ ਆਪੈ ॥ ਆਪੇ ਵਣਿ ਤਿਣਿ ਸਭਤੁ ਹੈ ਪਿਆਰਾ ਆਪੇ ਗੁਰਮੁਖਿ ਜਾਪੈ ॥੧॥ ਜਪਿ ਮਨ ਹਰਿ ਹਰਿ ਨਾਮ ਰਸਿ ਧ੍ਰਾਪੈ ॥ ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰ ਸਬਦੀ ਚਖਿ ਜਾਪੈ ॥ ਰਹਾਉ ॥ ਆਪੇ ਤੀਰਥੁ ਤੁਲਹੜਾ ਪਿਆਰਾ ਆਪਿ ਤਰੈ ਪ੍ਰਭੁ ਆਪੈ ॥ ਆਪੇ ਜਾਲੁ ਵਤਾਇਦਾ ਪਿਆਰਾ ਸਭੁ ਜਗੁ ਮਛੁਲੀ ਹਰਿ ਆਪੈ ॥ ਆਪਿ ਅਭੁਲੁ ਨ ਭੁਲਈ ਪਿਆਰਾ ਅਵਰੁ ਨ ਦੂਜਾ ਜਾਪੈ ॥੨॥ ਆਪੇ ਸਿੰਙੀ ਨਾਦੁ ਹੈ ਪਿਆਰਾ ਧੁਨਿ ਆਪਿ ਵਜਾਏ ਆਪੈ ॥ ਆਪੇ ਜੋਗੀ ਪੁਰਖੁ ਹੈ ਪਿਆਰਾ ਆਪੇ ਹੀ ਤਪੁ ਤਾਪੈ ॥ ਆਪੇ ਸਤਿਗੁਰੁ ਆਪਿ ਹੈ ਚੇਲਾ ਉਪਦੇਸੁ ਕਰੈ ਪ੍ਰਭੁ ਆਪੈ ॥੩॥ ਆਪੇ ਨਾਉ ਜਪਾਇਦਾ ਪਿਆਰਾ ਆਪੇ ਹੀ ਜਪੁ ਜਾਪੈ ॥ ਆਪੇ ਅੰਮ੍ਰਿਤੁ ਆਪਿ ਹੈ ਪਿਆਰਾ ਆਪੇ ਹੀ ਰਸੁ ਆਪੈ ॥ ਆਪੇ ਆਪਿ ਸਲਾਹਦਾ ਪਿਆਰਾ ਜਨ ਨਾਨਕ ਹਰਿ ਰਸਿ ਧ੍ਰਾਪੈ ॥੪॥੩॥

Leave a Reply

Powered By Indic IME