ਸਿਰੀਰਾਗੁ ਮਹਲਾ ੩ ॥ ਸੁਖ ਸਾਗਰੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥ ਅਨਦਿਨੁ ਨਾਮੁ ਧਿਆਈਐ ਸਹਜੇ ਨਾਮਿ ਸਮਾਇ ॥ ਅੰਦਰੁ ਰਚੈ ਹਰਿ ਸਚ ਸਿਉ ਰਸਨਾ ਹਰਿ ਗੁਣ ਗਾਇ ॥੧॥ ਭਾਈ ਰੇ ਜਗੁ ਦੁਖੀਆ ਦੂਜੈ ਭਾਇ ॥ ਗੁਰ ਸਰਣਾਈ ਸੁਖੁ ਲਹਹਿ ਅਨਦਿਨੁ ਨਾਮੁ ਧਿਆਇ ॥੧॥ ਰਹਾਉ ॥ ਸਾਚੇ ਮੈਲੁ ਨ ਲਾਗਈ ਮਨੁ ਨਿਰਮਲੁ ਹਰਿ ਧਿਆਇ ॥ ਗੁਰਮੁਖਿ ਸਬਦੁ ਪਛਾਣੀਐ ਹਰਿ ਅੰਮ੍ਰਿਤ ਨਾਮਿ ਸਮਾਇ ॥ ਗੁਰ ਗਿਆਨੁ ਪ੍ਰਚੰਡੁ ਬਲਾਇਆ ਅਗਿਆਨੁ ਅੰਧੇਰਾ ਜਾਇ ॥੨॥ ਮਨਮੁਖ ਮੈਲੇ ਮਲੁ ਭਰੇ ਹਉਮੈ ਤ੍ਰਿਸਨਾ ਵਿਕਾਰੁ ॥ ਬਿਨੁ ਸਬਦੈ ਮੈਲੁ ਨ ਉਤਰੈ ਮਰਿ ਜੰਮਹਿ ਹੋਇ ਖੁਆਰੁ ॥ ਧਾਤੁਰ ਬਾਜੀ ਪਲਚਿ ਰਹੇ ਨਾ ਉਰਵਾਰੁ ਨ ਪਾਰੁ ॥੩॥ ਗੁਰਮੁਖਿ ਜਪ ਤਪ ਸੰਜਮੀ ਹਰਿ ਕੈ ਨਾਮਿ ਪਿਆਰੁ ॥ ਗੁਰਮੁਖਿ ਸਦਾ ਧਿਆਈਐ ਏਕੁ ਨਾਮੁ ਕਰਤਾਰੁ ॥ ਨਾਨਕ ਨਾਮੁ ਧਿਆਈਐ ਸਭਨਾ ਜੀਆ ਕਾ ਆਧਾਰੁ ॥੪॥੭॥੪੦॥

Leave a Reply

Powered By Indic IME