ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥
Scroll