ਸੋਰਠਿ ਮਹਲਾ ੫ ਘਰੁ ੧ ਚੌਤੁਕੇ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਮਨਿ ਤਨਿ ਹਿਰਦੈ ਧਾਰ ॥ ਸਾਚਾ ਸਾਹਿਬੁ ਮਨਿ ਵਸੈ ਭਾਈ ਏਹਾ ਕਰਣੀ ਸਾਰ ॥ ਜਿਤੁ ਤਨਿ ਨਾਮੁ ਨ ਊਪਜੈ ਭਾਈ ਸੇ ਤਨ ਹੋਏ ਛਾਰ ॥ ਸਾਧਸੰਗਤਿ ਕਉ ਵਾਰਿਆ ਭਾਈ ਜਿਨ ਏਕੰਕਾਰ ਅਧਾਰ ॥੧॥ ਸੋਈ ਸਚੁ ਅਰਾਧਣਾ ਭਾਈ ਜਿਸ ਤੇ ਸਭੁ ਕਿਛੁ ਹੋਇ ॥ ਗੁਰਿ ਪੂਰੈ ਜਾਣਾਇਆ ਭਾਈ ਤਿਸੁ ਬਿਨੁ ਅਵਰੁ ਨ ਕੋਇ ॥ ਰਹਾਉ ॥ ਨਾਮ ਵਿਹੂਣੇ ਪਚਿ ਮੁਏ ਭਾਈ ਗਣਤ ਨ ਜਾਇ ਗਣੀ ॥ ਵਿਣੁ ਸਚ ਸੋਚ ਨ ਪਾਈਐ ਭਾਈ ਸਾਚਾ ਅਗਮ ਧਣੀ ॥ ਆਵਣ ਜਾਣੁ ਨ ਚੁਕਈ ਭਾਈ ਝੂਠੀ ਦੁਨੀ ਮਣੀ ॥ ਗੁਰਮੁਖਿ ਕੋਟਿ ਉਧਾਰਦਾ ਭਾਈ ਦੇ ਨਾਵੈ ਏਕ ਕਣੀ ॥੨॥ ਸਿੰਮ੍ਰਿਤਿ ਸਾਸਤ ਸੋਧਿਆ ਭਾਈ ਵਿਣੁ ਸਤਿਗੁਰ ਭਰਮੁ ਨ ਜਾਇ ॥ ਅਨਿਕ ਕਰਮ ਕਰਿ ਥਾਕਿਆ ਭਾਈ ਫਿਰਿ ਫਿਰਿ ਬੰਧਨ ਪਾਇ ॥ ਚਾਰੇ ਕੁੰਡਾ ਸੋਧੀਆ ਭਾਈ ਵਿਣੁ ਸਤਿਗੁਰ ਨਾਹੀ ਜਾਇ ॥ ਵਡਭਾਗੀ ਗੁਰੁ ਪਾਇਆ ਭਾਈ ਹਰਿ ਹਰਿ ਨਾਮੁ ਧਿਆਇ ॥੩॥ ਸਚੁ ਸਦਾ ਹੈ ਨਿਰਮਲਾ ਭਾਈ ਨਿਰਮਲ ਸਾਚੇ ਸੋਇ ॥ ਨਦਰਿ ਕਰੇ ਜਿਸੁ ਆਪਣੀ ਭਾਈ ਤਿਸੁ ਪਰਾਪਤਿ ਹੋਇ ॥ ਕੋਟਿ ਮਧੇ ਜਨੁ ਪਾਈਐ ਭਾਈ ਵਿਰਲਾ ਕੋਈ ਕੋਇ ॥ ਨਾਨਕ ਰਤਾ ਸਚਿ ਨਾਮਿ ਭਾਈ ਸੁਣਿ ਮਨੁ ਤਨੁ ਨਿਰਮਲੁ ਹੋਇ ॥੪॥੨॥

Leave a Reply

Powered By Indic IME