ਸੋਰਠਿ ਮਹਲਾ ੫ ॥ ਤਨੁ ਸੰਤਨ ਕਾ ਧਨੁ ਸੰਤਨ ਕਾ ਮਨੁ ਸੰਤਨ ਕਾ ਕੀਆ ॥ ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ ਸਰਬ ਕੁਸਲ ਤਬ ਥੀਆ ॥੧॥ ਸੰਤਨ ਬਿਨੁ ਅਵਰੁ ਨ ਦਾਤਾ ਬੀਆ ॥ ਜੋ ਜੋ ਸਰਣਿ ਪਰੈ ਸਾਧੂ ਕੀ ਸੋ ਪਾਰਗਰਾਮੀ ਕੀਆ ॥ ਰਹਾਉ ॥ ਕੋਟਿ ਪਰਾਧ ਮਿਟਹਿ ਜਨ ਸੇਵਾ ਹਰਿ ਕੀਰਤਨੁ ਰਸਿ ਗਾਈਐ ॥ ਈਹਾ ਸੁਖੁ ਆਗੈ ਮੁਖ ਊਜਲ ਜਨ ਕਾ ਸੰਗੁ ਵਡਭਾਗੀ ਪਾਈਐ ॥੨॥ ਰਸਨਾ ਏਕ ਅਨੇਕ ਗੁਣ ਪੂਰਨ ਜਨ ਕੀ ਕੇਤਕ ਉਪਮਾ ਕਹੀਐ ॥ ਅਗਮ ਅਗੋਚਰ ਸਦ ਅਬਿਨਾਸੀ ਸਰਣਿ ਸੰਤਨ ਕੀ ਲਹੀਐ ॥੩॥ ਨਿਰਗੁਨ ਨੀਚ ਅਨਾਥ ਅਪਰਾਧੀ ਓਟ ਸੰਤਨ ਕੀ ਆਹੀ ॥ ਬੂਡਤ ਮੋਹ ਗ੍ਰਿਹ ਅੰਧ ਕੂਪ ਮਹਿ ਨਾਨਕ ਲੇਹੁ ਨਿਬਾਹੀ ॥੪॥੭॥

Leave a Reply

Powered By Indic IME