ਸੋਰਠਿ ਮਹਲਾ ੫ ਘਰੁ ੧ ॥ ਜਾ ਕੈ ਹਿਰਦੈ ਵਸਿਆ ਤੂ ਕਰਤੇ ਤਾ ਕੀ ਤੈਂ ਆਸ ਪੁਜਾਈ ॥ ਦਾਸ ਅਪੁਨੇ ਕਉ ਤੂ ਵਿਸਰਹਿ ਨਾਹੀ ਚਰਣ ਧੂਰਿ ਮਨਿ ਭਾਈ ॥੧॥ ਤੇਰੀ ਅਕਥ ਕਥਾ ਕਥਨੁ ਨ ਜਾਈ ॥ ਗੁਣ ਨਿਧਾਨ ਸੁਖਦਾਤੇ ਸੁਆਮੀ ਸਭ ਤੇ ਊਚ ਬਡਾਈ ॥ ਰਹਾਉ ॥ ਸੋ ਸੋ ਕਰਮ ਕਰਤ ਹੈ ਪ੍ਰਾਣੀ ਜੈਸੀ ਤੁਮ ਲਿਖਿ ਪਾਈ ॥ ਸੇਵਕ ਕਉ ਤੁਮ ਸੇਵਾ ਦੀਨੀ ਦਰਸਨੁ ਦੇਖਿ ਅਘਾਈ ॥੨॥ ਸਰਬ ਨਿਰੰਤਰਿ ਤੁਮਹਿ ਸਮਾਨੇ ਜਾ ਕਉ ਤੁਧੁ ਆਪਿ ਬੁਝਾਈ ॥ ਗੁਰ ਪਰਸਾਦਿ ਮਿਟਿਓ ਅਗਿਆਨਾ ਪ੍ਰਗਟ ਭਏ ਸਭ ਠਾਈ ॥੩॥ ਸੋਈ ਗਿਆਨੀ ਸੋਈ ਧਿਆਨੀ ਸੋਈ ਪੁਰਖੁ ਸੁਭਾਈ ॥ ਕਹੁ ਨਾਨਕ ਜਿਸੁ ਭਏ ਦਇਆਲਾ ਤਾ ਕਉ ਮਨ ਤੇ ਬਿਸਰਿ ਨ ਜਾਈ ॥੪॥੮॥
Scroll