ਸ੍ਰੀਰਾਗੁ ਮਹਲਾ ੩ ॥ ਮਨਮੁਖੁ ਮੋਹਿ ਵਿਆਪਿਆ ਬੈਰਾਗੁ ਉਦਾਸੀ ਨ ਹੋਇ ॥ ਸਬਦੁ ਨ ਚੀਨੈ ਸਦਾ ਦੁਖੁ ਹਰਿ ਦਰਗਹਿ ਪਤਿ ਖੋਇ ॥ ਹਉਮੈ ਗੁਰਮੁਖਿ ਖੋਈਐ ਨਾਮਿ ਰਤੇ ਸੁਖੁ ਹੋਇ ॥੧॥ ਮੇਰੇ ਮਨ ਅਹਿਨਿਸਿ ਪੂਰਿ ਰਹੀ ਨਿਤ ਆਸਾ ॥ ਸਤਗੁਰੁ ਸੇਵਿ ਮੋਹੁ ਪਰਜਲੈ ਘਰ ਹੀ ਮਾਹਿ ਉਦਾਸਾ ॥੧॥ ਰਹਾਉ ॥ ਗੁਰਮੁਖਿ ਕਰਮ ਕਮਾਵੈ ਬਿਗਸੈ ਹਰਿ ਬੈਰਾਗੁ ਅਨੰਦੁ ॥ ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਹਉਮੈ ਮਾਰਿ ਨਿਚੰਦੁ ॥ ਵਡੈ ਭਾਗਿ ਸਤਸੰਗਤਿ ਪਾਈ ਹਰਿ ਪਾਇਆ ਸਹਜਿ ਅਨੰਦੁ ॥੨॥ ਸੋ ਸਾਧੂ ਬੈਰਾਗੀ ਸੋਈ ਹਿਰਦੈ ਨਾਮੁ ਵਸਾਏ ॥ ਅੰਤਰਿ ਲਾਗਿ ਨ ਤਾਮਸੁ ਮੂਲੇ ਵਿਚਹੁ ਆਪੁ ਗਵਾਏ ॥ ਨਾਮੁ ਨਿਧਾਨੁ ਸਤਗੁਰੂ ਦਿਖਾਲਿਆ ਹਰਿ ਰਸੁ ਪੀਆ ਅਘਾਏ ॥੩॥ ਜਿਨਿ ਕਿਨੈ ਪਾਇਆ ਸਾਧਸੰਗਤੀ ਪੂਰੈ ਭਾਗਿ ਬੈਰਾਗਿ ॥ ਮਨਮੁਖ ਫਿਰਹਿ ਨ ਜਾਣਹਿ ਸਤਗੁਰੁ ਹਉਮੈ ਅੰਦਰਿ ਲਾਗਿ ॥ ਨਾਨਕ ਸਬਦਿ ਰਤੇ ਹਰਿ ਨਾਮਿ ਰੰਗਾਏ ਬਿਨੁ ਭੈ ਕੇਹੀ ਲਾਗਿ ॥੪॥੮॥੪੧॥
Scroll