ਸੋਰਠਿ ਮਹਲਾ ੫ ॥ ਸਗਲ ਸਮਗ੍ਰੀ ਮੋਹਿ ਵਿਆਪੀ ਕਬ ਊਚੇ ਕਬ ਨੀਚੇ ॥ ਸੁਧੁ ਨ ਹੋਈਐ ਕਾਹੂ ਜਤਨਾ ਓੜਕਿ ਕੋ ਨ ਪਹੂਚੇ ॥੧॥ ਮੇਰੇ ਮਨ ਸਾਧ ਸਰਣਿ ਛੁਟਕਾਰਾ ॥ ਬਿਨੁ ਗੁਰ ਪੂਰੇ ਜਨਮ ਮਰਣੁ ਨ ਰਹਈ ਫਿਰਿ ਆਵਤ ਬਾਰੋ ਬਾਰਾ ॥ ਰਹਾਉ ॥ ਓਹੁ ਜੁ ਭਰਮੁ ਭੁਲਾਵਾ ਕਹੀਅਤ ਤਿਨ ਮਹਿ ਉਰਝਿਓ ਸਗਲ ਸੰਸਾਰਾ ॥ ਪੂਰਨ ਭਗਤੁ ਪੁਰਖ ਸੁਆਮੀ ਕਾ ਸਰਬ ਥੋਕ ਤੇ ਨਿਆਰਾ ॥੨॥ ਨਿੰਦਉ ਨਾਹੀ ਕਾਹੂ ਬਾਤੈ ਏਹੁ ਖਸਮ ਕਾ ਕੀਆ ॥ ਜਾ ਕਉ ਕ੍ਰਿਪਾ ਕਰੀ ਪ੍ਰਭਿ ਮੇਰੈ ਮਿਲਿ ਸਾਧਸੰਗਤਿ ਨਾਉ ਲੀਆ ॥੩॥ ਪਾਰਬ੍ਰਹਮ ਪਰਮੇਸੁਰ ਸਤਿਗੁਰ ਸਭਨਾ ਕਰਤ ਉਧਾਰਾ ॥ ਕਹੁ ਨਾਨਕ ਗੁਰ ਬਿਨੁ ਨਹੀ ਤਰੀਐ ਇਹੁ ਪੂਰਨ ਤਤੁ ਬੀਚਾਰਾ ॥੪॥੯॥

Leave a Reply

Powered By Indic IME