ਸੋਰਠਿ ਮਹਲਾ ੫ ॥ ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥ ਪ੍ਰਭ ਬਾਣੀ ਸਬਦੁ ਸੁਭਾਖਿਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥ ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥ ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥੨॥ ਹਰਿ ਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥ ਜਰਾ ਮਰਾ ਤਾਪੁ ਸਭੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥੩॥ ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ ॥ ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ॥੪॥੧੧॥

Leave a Reply

Powered By Indic IME