ਸੋਰਠਿ ਮਹਲਾ ੫ ॥ ਜਿਨਾ ਬਾਤ ਕੋ ਬਹੁਤੁ ਅੰਦੇਸਰੋ ਤੇ ਮਿਟੇ ਸਭਿ ਗਇਆ ॥ ਸਹਜ ਸੈਨ ਅਰੁ ਸੁਖਮਨ ਨਾਰੀ ਊਧ ਕਮਲ ਬਿਗਸਇਆ ॥੧॥ ਦੇਖਹੁ ਅਚਰਜੁ ਭਇਆ ॥ ਜਿਹ ਠਾਕੁਰ ਕਉ ਸੁਨਤ ਅਗਾਧਿ ਬੋਧਿ ਸੋ ਰਿਦੈ ਗੁਰਿ ਦਇਆ ॥ ਰਹਾਉ ॥ ਜੋਇ ਦੂਤ ਮੋਹਿ ਬਹੁਤੁ ਸੰਤਾਵਤ ਤੇ ਭਇਆਨਕ ਭਇਆ ॥ ਕਰਹਿ ਬੇਨਤੀ ਰਾਖੁ ਠਾਕੁਰ ਤੇ ਹਮ ਤੇਰੀ ਸਰਨਇਆ ॥੨॥ ਜਹ ਭੰਡਾਰੁ ਗੋਬਿੰਦ ਕਾ ਖੁਲਿਆ ਜਿਹ ਪ੍ਰਾਪਤਿ ਤਿਹ ਲਇਆ ॥ ਏਕੁ ਰਤਨੁ ਮੋ ਕਉ ਗੁਰਿ ਦੀਨਾ ਮੇਰਾ ਮਨੁ ਤਨੁ ਸੀਤਲੁ ਥਿਆ ॥੩॥ ਏਕ ਬੂੰਦ ਗੁਰਿ ਅੰਮ੍ਰਿਤੁ ਦੀਨੋ ਤਾ ਅਟਲੁ ਅਮਰੁ ਨ ਮੁਆ ॥ ਭਗਤਿ ਭੰਡਾਰ ਗੁਰਿ ਨਾਨਕ ਕਉ ਸਉਪੇ ਫਿਰਿ ਲੇਖਾ ਮੂਲਿ ਨ ਲਇਆ ॥੪॥੩॥੧੪॥
Scroll