ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥

Leave a Reply

Powered By Indic IME