ਸਿਰੀਰਾਗੁ ਮਹਲਾ ੩ ॥ ਘਰ ਹੀ ਸਉਦਾ ਪਾਈਐ ਅੰਤਰਿ ਸਭ ਵਥੁ ਹੋਇ ॥ ਖਿਨੁ ਖਿਨੁ ਨਾਮੁ ਸਮਾਲੀਐ ਗੁਰਮੁਖਿ ਪਾਵੈ ਕੋਇ ॥ ਨਾਮੁ ਨਿਧਾਨੁ ਅਖੁਟੁ ਹੈ ਵਡਭਾਗਿ ਪਰਾਪਤਿ ਹੋਇ ॥੧॥ ਮੇਰੇ ਮਨ ਤਜਿ ਨਿੰਦਾ ਹਉਮੈ ਅਹੰਕਾਰੁ ॥ ਹਰਿ ਜੀਉ ਸਦਾ ਧਿਆਇ ਤੂ ਗੁਰਮੁਖਿ ਏਕੰਕਾਰੁ ॥੧॥ ਰਹਾਉ ॥ ਗੁਰਮੁਖਾ ਕੇ ਮੁਖ ਉਜਲੇ ਗੁਰ ਸਬਦੀ ਬੀਚਾਰਿ ॥ ਹਲਤਿ ਪਲਤਿ ਸੁਖੁ ਪਾਇਦੇ ਜਪਿ ਜਪਿ ਰਿਦੈ ਮੁਰਾਰਿ ॥ ਘਰ ਹੀ ਵਿਚਿ ਮਹਲੁ ਪਾਇਆ ਗੁਰ ਸਬਦੀ ਵੀਚਾਰਿ ॥੨॥ ਸਤਗੁਰ ਤੇ ਜੋ ਮੁਹ ਫੇਰਹਿ ਮਥੇ ਤਿਨ ਕਾਲੇ ॥ ਅਨਦਿਨੁ ਦੁਖ ਕਮਾਵਦੇ ਨਿਤ ਜੋਹੇ ਜਮ ਜਾਲੇ ॥ ਸੁਪਨੈ ਸੁਖੁ ਨ ਦੇਖਨੀ ਬਹੁ ਚਿੰਤਾ ਪਰਜਾਲੇ ॥੩॥ ਸਭਨਾ ਕਾ ਦਾਤਾ ਏਕੁ ਹੈ ਆਪੇ ਬਖਸ ਕਰੇਇ ॥ ਕਹਣਾ ਕਿਛੂ ਨ ਜਾਵਈ ਜਿਸੁ ਭਾਵੈ ਤਿਸੁ ਦੇਇ ॥ ਨਾਨਕ ਗੁਰਮੁਖਿ ਪਾਈਐ ਆਪੇ ਜਾਣੈ ਸੋਇ ॥੪॥੯॥੪੨॥
Scroll