ਸਿਰੀਰਾਗੁ ਮਹਲਾ ੩ ॥ ਸਚਾ ਸਾਹਿਬੁ ਸੇਵੀਐ ਸਚੁ ਵਡਿਆਈ ਦੇਇ ॥ ਗੁਰ ਪਰਸਾਦੀ ਮਨਿ ਵਸੈ ਹਉਮੈ ਦੂਰਿ ਕਰੇਇ ॥ ਇਹੁ ਮਨੁ ਧਾਵਤੁ ਤਾ ਰਹੈ ਜਾ ਆਪੇ ਨਦਰਿ ਕਰੇਇ ॥੧॥ ਭਾਈ ਰੇ ਗੁਰਮੁਖਿ ਹਰਿ ਨਾਮੁ ਧਿਆਇ ॥ ਨਾਮੁ ਨਿਧਾਨੁ ਸਦ ਮਨਿ ਵਸੈ ਮਹਲੀ ਪਾਵੈ ਥਾਉ ॥੧॥ ਰਹਾਉ ॥ ਮਨਮੁਖ ਮਨੁ ਤਨੁ ਅੰਧੁ ਹੈ ਤਿਸ ਨਉ ਠਉਰ ਨ ਠਾਉ ॥ ਬਹੁ ਜੋਨੀ ਭਉਦਾ ਫਿਰੈ ਜਿਉ ਸੁੰਞੈਂ ਘਰਿ ਕਾਉ ॥ ਗੁਰਮਤੀ ਘਟਿ ਚਾਨਣਾ ਸਬਦਿ ਮਿਲੈ ਹਰਿ ਨਾਉ ॥੨॥ ਤ੍ਰੈ ਗੁਣ ਬਿਖਿਆ ਅੰਧੁ ਹੈ ਮਾਇਆ ਮੋਹ ਗੁਬਾਰ ॥ ਲੋਭੀ ਅਨ ਕਉ ਸੇਵਦੇ ਪੜਿ ਵੇਦਾ ਕਰੈ ਪੂਕਾਰ ॥ ਬਿਖਿਆ ਅੰਦਰਿ ਪਚਿ ਮੁਏ ਨਾ ਉਰਵਾਰੁ ਨ ਪਾਰੁ ॥੩॥ ਮਾਇਆ ਮੋਹਿ ਵਿਸਾਰਿਆ ਜਗਤ ਪਿਤਾ ਪ੍ਰਤਿਪਾਲਿ ॥ ਬਾਝਹੁ ਗੁਰੂ ਅਚੇਤੁ ਹੈ ਸਭ ਬਧੀ ਜਮਕਾਲਿ ॥ ਨਾਨਕ ਗੁਰਮਤਿ ਉਬਰੇ ਸਚਾ ਨਾਮੁ ਸਮਾਲਿ ॥੪॥੧੦॥੪੩॥
Scroll