ਸਿਰੀਰਾਗੁ ਮਹਲਾ ੩ ॥ ਤ੍ਰੈ ਗੁਣ ਮਾਇਆ ਮੋਹੁ ਹੈ ਗੁਰਮੁਖਿ ਚਉਥਾ ਪਦੁ ਪਾਇ ॥ ਕਰਿ ਕਿਰਪਾ ਮੇਲਾਇਅਨੁ ਹਰਿ ਨਾਮੁ ਵਸਿਆ ਮਨਿ ਆਇ ॥ ਪੋਤੈ ਜਿਨ ਕੈ ਪੁੰਨੁ ਹੈ ਤਿਨ ਸਤਸੰਗਤਿ ਮੇਲਾਇ ॥੧॥ ਭਾਈ ਰੇ ਗੁਰਮਤਿ ਸਾਚਿ ਰਹਾਉ ॥ ਸਾਚੋ ਸਾਚੁ ਕਮਾਵਣਾ ਸਾਚੈ ਸਬਦਿ ਮਿਲਾਉ ॥੧॥ ਰਹਾਉ ॥ ਜਿਨੀ ਨਾਮੁ ਪਛਾਣਿਆ ਤਿਨ ਵਿਟਹੁ ਬਲਿ ਜਾਉ ॥ ਆਪੁ ਛੋਡਿ ਚਰਣੀ ਲਗਾ ਚਲਾ ਤਿਨ ਕੈ ਭਾਇ ॥ ਲਾਹਾ ਹਰਿ ਹਰਿ ਨਾਮੁ ਮਿਲੈ ਸਹਜੇ ਨਾਮਿ ਸਮਾਇ ॥੨॥ ਬਿਨੁ ਗੁਰ ਮਹਲੁ ਨ ਪਾਈਐ ਨਾਮੁ ਨ ਪਰਾਪਤਿ ਹੋਇ ॥ ਐਸਾ ਸਤਗੁਰੁ ਲੋੜਿ ਲਹੁ ਜਿਦੂ ਪਾਈਐ ਸਚੁ ਸੋਇ ॥ ਅਸੁਰ ਸੰਘਾਰੈ ਸੁਖਿ ਵਸੈ ਜੋ ਤਿਸੁ ਭਾਵੈ ਸੁ ਹੋਇ ॥੩॥ ਜੇਹਾ ਸਤਗੁਰੁ ਕਰਿ ਜਾਣਿਆ ਤੇਹੋ ਜੇਹਾ ਸੁਖੁ ਹੋਇ ॥ ਏਹੁ ਸਹਸਾ ਮੂਲੇ ਨਾਹੀ ਭਾਉ ਲਾਏ ਜਨੁ ਕੋਇ ॥ ਨਾਨਕ ਏਕ ਜੋਤਿ ਦੁਇ ਮੂਰਤੀ ਸਬਦਿ ਮਿਲਾਵਾ ਹੋਇ ॥੪॥੧੧॥੪੪॥
Scroll