ਸੋਰਠਿ ਮਹਲਾ ੫ ॥ ਸਾਧੂ ਸੰਗਿ ਭਇਆ ਮਨਿ ਉਦਮੁ ਨਾਮੁ ਰਤਨੁ ਜਸੁ ਗਾਈ ॥ ਮਿਟਿ ਗਈ ਚਿੰਤਾ ਸਿਮਰਿ ਅਨੰਤਾ ਸਾਗਰੁ ਤਰਿਆ ਭਾਈ ॥੧॥ ਹਿਰਦੈ ਹਰਿ ਕੇ ਚਰਣ ਵਸਾਈ ॥ ਸੁਖੁ ਪਾਇਆ ਸਹਜ ਧੁਨਿ ਉਪਜੀ ਰੋਗਾ ਘਾਣਿ ਮਿਟਾਈ ॥ ਰਹਾਉ ॥ ਕਿਆ ਗੁਣ ਤੇਰੇ ਆਖਿ ਵਖਾਣਾ ਕੀਮਤਿ ਕਹਣੁ ਨ ਜਾਈ ॥ ਨਾਨਕ ਭਗਤ ਭਏ ਅਬਿਨਾਸੀ ਅਪੁਨਾ ਪ੍ਰਭੁ ਭਇਆ ਸਹਾਈ ॥੨॥੧੩॥੪੧॥
Scroll