ਸਿਰੀਰਾਗੁ ਮਹਲਾ ੩ ॥ ਅੰਮ੍ਰਿਤੁ ਛੋਡਿ ਬਿਖਿਆ ਲੋਭਾਣੇ ਸੇਵਾ ਕਰਹਿ ਵਿਡਾਣੀ ॥ ਆਪਣਾ ਧਰਮੁ ਗਵਾਵਹਿ ਬੂਝਹਿ ਨਾਹੀ ਅਨਦਿਨੁ ਦੁਖਿ ਵਿਹਾਣੀ ॥ ਮਨਮੁਖ ਅੰਧ ਨ ਚੇਤਹੀ ਡੂਬਿ ਮੁਏ ਬਿਨੁ ਪਾਣੀ ॥੧॥ ਮਨ ਰੇ ਸਦਾ ਭਜਹੁ ਹਰਿ ਸਰਣਾਈ ॥ ਗੁਰ ਕਾ ਸਬਦੁ ਅੰਤਰਿ ਵਸੈ ਤਾ ਹਰਿ ਵਿਸਰਿ ਨ ਜਾਈ ॥੧॥ ਰਹਾਉ ॥ ਇਹੁ ਸਰੀਰੁ ਮਾਇਆ ਕਾ ਪੁਤਲਾ ਵਿਚਿ ਹਉਮੈ ਦੁਸਟੀ ਪਾਈ ॥ ਆਵਣੁ ਜਾਣਾ ਜੰਮਣੁ ਮਰਣਾ ਮਨਮੁਖਿ ਪਤਿ ਗਵਾਈ ॥ ਸਤਗੁਰੁ ਸੇਵਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਈ ॥੨॥ ਸਤਗੁਰ ਕੀ ਸੇਵਾ ਅਤਿ ਸੁਖਾਲੀ ਜੋ ਇਛੇ ਸੋ ਫਲੁ ਪਾਏ ॥ ਜਤੁ ਸਤੁ ਤਪੁ ਪਵਿਤੁ ਸਰੀਰਾ ਹਰਿ ਹਰਿ ਮੰਨਿ ਵਸਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਮਿਲਿ ਪ੍ਰੀਤਮ ਸੁਖੁ ਪਾਏ ॥੩॥ ਜੋ ਸਤਗੁਰ ਕੀ ਸਰਣਾਗਤੀ ਹਉ ਤਿਨ ਕੈ ਬਲਿ ਜਾਉ ॥ ਦਰਿ ਸਚੈ ਸਚੀ ਵਡਿਆਈ ਸਹਜੇ ਸਚਿ ਸਮਾਉ ॥ ਨਾਨਕ ਨਦਰੀ ਪਾਈਐ ਗੁਰਮੁਖਿ ਮੇਲਿ ਮਿਲਾਉ ॥੪॥੧੨॥੪੫॥

Leave a Reply

Powered By Indic IME