ਸਿਰੀਰਾਗੁ ਮਹਲਾ ੩ ॥ ਮਨਮੁਖ ਕਰਮ ਕਮਾਵਣੇ ਜਿਉ ਦੋਹਾਗਣਿ ਤਨਿ ਸੀਗਾਰੁ ॥ ਸੇਜੈ ਕੰਤੁ ਨ ਆਵਈ ਨਿਤ ਨਿਤ ਹੋਇ ਖੁਆਰੁ ॥ ਪਿਰ ਕਾ ਮਹਲੁ ਨ ਪਾਵਈ ਨਾ ਦੀਸੈ ਘਰੁ ਬਾਰੁ ॥੧॥ ਭਾਈ ਰੇ ਇਕ ਮਨਿ ਨਾਮੁ ਧਿਆਇ ॥ ਸੰਤਾ ਸੰਗਤਿ ਮਿਲਿ ਰਹੈ ਜਪਿ ਰਾਮ ਨਾਮੁ ਸੁਖੁ ਪਾਇ ॥੧॥ ਰਹਾਉ ॥ ਗੁਰਮੁਖਿ ਸਦਾ ਸੋਹਾਗਣੀ ਪਿਰੁ ਰਾਖਿਆ ਉਰ ਧਾਰਿ ॥ ਮਿਠਾ ਬੋਲਹਿ ਨਿਵਿ ਚਲਹਿ ਸੇਜੈ ਰਵੈ ਭਤਾਰੁ ॥ ਸੋਭਾਵੰਤੀ ਸੋਹਾਗਣੀ ਜਿਨ ਗੁਰ ਕਾ ਹੇਤੁ ਅਪਾਰੁ ॥੨॥ ਪੂਰੈ ਭਾਗਿ ਸਤਗੁਰੁ ਮਿਲੈ ਜਾ ਭਾਗੈ ਕਾ ਉਦਉ ਹੋਇ ॥ ਅੰਤਰਹੁ ਦੁਖੁ ਭ੍ਰਮੁ ਕਟੀਐ ਸੁਖੁ ਪਰਾਪਤਿ ਹੋਇ ॥ ਗੁਰ ਕੈ ਭਾਣੈ ਜੋ ਚਲੈ ਦੁਖੁ ਨ ਪਾਵੈ ਕੋਇ ॥੩॥ ਗੁਰ ਕੇ ਭਾਣੇ ਵਿਚਿ ਅੰਮ੍ਰਿਤੁ ਹੈ ਸਹਜੇ ਪਾਵੈ ਕੋਇ ॥ ਜਿਨਾ ਪਰਾਪਤਿ ਤਿਨ ਪੀਆ ਹਉਮੈ ਵਿਚਹੁ ਖੋਇ ॥ ਨਾਨਕ ਗੁਰਮੁਖਿ ਨਾਮੁ ਧਿਆਈਐ ਸਚਿ ਮਿਲਾਵਾ ਹੋਇ ॥੪॥੧੩॥੪੬॥
Scroll