ਸਿਰੀਰਾਗੁ ਮਹਲਾ ੩ ॥ ਜਾ ਪਿਰੁ ਜਾਣੈ ਆਪਣਾ ਤਨੁ ਮਨੁ ਅਗੈ ਧਰੇਇ ॥ ਸੋਹਾਗਣੀ ਕਰਮ ਕਮਾਵਦੀਆ ਸੇਈ ਕਰਮ ਕਰੇਇ ॥ ਸਹਜੇ ਸਾਚਿ ਮਿਲਾਵੜਾ ਸਾਚੁ ਵਡਾਈ ਦੇਇ ॥੧॥ ਭਾਈ ਰੇ ਗੁਰ ਬਿਨੁ ਭਗਤਿ ਨ ਹੋਇ ॥ ਬਿਨੁ ਗੁਰ ਭਗਤਿ ਨ ਪਾਈਐ ਜੇ ਲੋਚੈ ਸਭੁ ਕੋਇ ॥੧॥ ਰਹਾਉ ॥ ਲਖ ਚਉਰਾਸੀਹ ਫੇਰੁ ਪਇਆ ਕਾਮਣਿ ਦੂਜੈ ਭਾਇ ॥ ਬਿਨੁ ਗੁਰ ਨੀਦ ਨ ਆਵਈ ਦੁਖੀ ਰੈਣਿ ਵਿਹਾਇ ॥ ਬਿਨੁ ਸਬਦੈ ਪਿਰੁ ਨ ਪਾਈਐ ਬਿਰਥਾ ਜਨਮੁ ਗਵਾਇ ॥੨॥ ਹਉ ਹਉ ਕਰਤੀ ਜਗੁ ਫਿਰੀ ਨਾ ਧਨੁ ਸੰਪੈ ਨਾਲਿ ॥ ਅੰਧੀ ਨਾਮੁ ਨ ਚੇਤਈ ਸਭ ਬਾਧੀ ਜਮਕਾਲਿ ॥ ਸਤਗੁਰਿ ਮਿਲਿਐ ਧਨੁ ਪਾਇਆ ਹਰਿ ਨਾਮਾ ਰਿਦੈ ਸਮਾਲਿ ॥੩॥ ਨਾਮਿ ਰਤੇ ਸੇ ਨਿਰਮਲੇ ਗੁਰ ਕੈ ਸਹਜਿ ਸੁਭਾਇ ॥ ਮਨੁ ਤਨੁ ਰਾਤਾ ਰੰਗ ਸਿਉ ਰਸਨਾ ਰਸਨ ਰਸਾਇ ॥ ਨਾਨਕ ਰੰਗੁ ਨ ਉਤਰੈ ਜੋ ਹਰਿ ਧੁਰਿ ਛੋਡਿਆ ਲਾਇ ॥੪॥੧੪॥੪੭॥

Leave a Reply

Powered By Indic IME