ਸਿਰੀਰਾਗੁ ਮਹਲਾ ੩ ॥ ਧਨੁ ਜਨਨੀ ਜਿਨਿ ਜਾਇਆ ਧੰਨੁ ਪਿਤਾ ਪਰਧਾਨੁ ॥ ਸਤਗੁਰੁ ਸੇਵਿ ਸੁਖੁ ਪਾਇਆ ਵਿਚਹੁ ਗਇਆ ਗੁਮਾਨੁ ॥ ਦਰਿ ਸੇਵਨਿ ਸੰਤ ਜਨ ਖੜੇ ਪਾਇਨਿ ਗੁਣੀ ਨਿਧਾਨੁ ॥੧॥ ਮੇਰੇ ਮਨ ਗੁਰ ਮੁਖਿ ਧਿਆਇ ਹਰਿ ਸੋਇ ॥ ਗੁਰ ਕਾ ਸਬਦੁ ਮਨਿ ਵਸੈ ਮਨੁ ਤਨੁ ਨਿਰਮਲੁ ਹੋਇ ॥੧॥ ਰਹਾਉ ॥ ਕਰਿ ਕਿਰਪਾ ਘਰਿ ਆਇਆ ਆਪੇ ਮਿਲਿਆ ਆਇ ॥ ਗੁਰ ਸਬਦੀ ਸਾਲਾਹੀਐ ਰੰਗੇ ਸਹਜਿ ਸੁਭਾਇ ॥ ਸਚੈ ਸਚਿ ਸਮਾਇਆ ਮਿਲਿ ਰਹੈ ਨ ਵਿਛੁੜਿ ਜਾਇ ॥੨॥ ਜੋ ਕਿਛੁ ਕਰਣਾ ਸੁ ਕਰਿ ਰਹਿਆ ਅਵਰੁ ਨ ਕਰਣਾ ਜਾਇ ॥ ਚਿਰੀ ਵਿਛੁੰਨੇ ਮੇਲਿਅਨੁ ਸਤਗੁਰ ਪੰਨੈ ਪਾਇ ॥ ਆਪੇ ਕਾਰ ਕਰਾਇਸੀ ਅਵਰੁ ਨ ਕਰਣਾ ਜਾਇ ॥੩॥ ਮਨੁ ਤਨੁ ਰਤਾ ਰੰਗ ਸਿਉ ਹਉਮੈ ਤਜਿ ਵਿਕਾਰ ॥ ਅਹਿਨਿਸਿ ਹਿਰਦੈ ਰਵਿ ਰਹੈ ਨਿਰਭਉ ਨਾਮੁ ਨਿਰੰਕਾਰ ॥ ਨਾਨਕ ਆਪਿ ਮਿਲਾਇਅਨੁ ਪੂਰੈ ਸਬਦਿ ਅਪਾਰ ॥੪॥੧੬॥੪੯॥

Leave a Reply

Powered By Indic IME