ਸੋਰਠਿ ਮਹਲਾ ੯ ॥ ਪ੍ਰਾਨੀ ਕਉਨੁ ਉਪਾਉ ਕਰੈ ॥ ਜਾ ਤੇ ਭਗਤਿ ਰਾਮ ਕੀ ਪਾਵੈ ਜਮ ਕੋ ਤ੍ਰਾਸੁ ਹਰੈ ॥੧॥ ਰਹਾਉ ॥ ਕਉਨੁ ਕਰਮ ਬਿਦਿਆ ਕਹੁ ਕੈਸੀ ਧਰਮੁ ਕਉਨੁ ਫੁਨਿ ਕਰਈ ॥ ਕਉਨੁ ਨਾਮੁ ਗੁਰ ਜਾ ਕੈ ਸਿਮਰੈ ਭਵ ਸਾਗਰ ਕਉ ਤਰਈ ॥੧॥ ਕਲ ਮੈ ਏਕੁ ਨਾਮੁ ਕਿਰਪਾ ਨਿਧਿ ਜਾਹਿ ਜਪੈ ਗਤਿ ਪਾਵੈ ॥ ਅਉਰ ਧਰਮ ਤਾ ਕੈ ਸਮ ਨਾਹਨਿ ਇਹ ਬਿਧਿ ਬੇਦੁ ਬਤਾਵੈ ॥੨॥ ਸੁਖੁ ਦੁਖੁ ਰਹਤ ਸਦਾ ਨਿਰਲੇਪੀ ਜਾ ਕਉ ਕਹਤ ਗੁਸਾਈ ॥ ਸੋ ਤੁਮ ਹੀ ਮਹਿ ਬਸੈ ਨਿਰੰਤਰਿ ਨਾਨਕ ਦਰਪਨਿ ਨਿਆਈ ॥੩॥੫॥

Leave a Reply

Powered By Indic IME