ਸੋਰਠਿ ਮਹਲਾ ੯ ॥ ਮਾਈ ਮੈ ਕਿਹਿ ਬਿਧਿ ਲਖਉ ਗੁਸਾਈ ॥ ਮਹਾ ਮੋਹ ਅਗਿਆਨਿ ਤਿਮਰਿ ਮੋ ਮਨੁ ਰਹਿਓ ਉਰਝਾਈ ॥੧॥ ਰਹਾਉ ॥ ਸਗਲ ਜਨਮ ਭਰਮ ਹੀ ਭਰਮ ਖੋਇਓ ਨਹ ਅਸਥਿਰੁ ਮਤਿ ਪਾਈ ॥ ਬਿਖਿਆਸਕਤ ਰਹਿਓ ਨਿਸ ਬਾਸੁਰ ਨਹ ਛੂਟੀ ਅਧਮਾਈ ॥੧॥ ਸਾਧਸੰਗੁ ਕਬਹੂ ਨਹੀ ਕੀਨਾ ਨਹ ਕੀਰਤਿ ਪ੍ਰਭ ਗਾਈ ॥ ਜਨ ਨਾਨਕ ਮੈ ਨਾਹਿ ਕੋਊ ਗੁਨੁ ਰਾਖਿ ਲੇਹੁ ਸਰਨਾਈ ॥੨॥੬॥

Leave a Reply

Powered By Indic IME