ਸੋਰਠਿ ਮਹਲਾ ੯ ॥ ਮਾਈ ਮਨੁ ਮੇਰੋ ਬਸਿ ਨਾਹਿ ॥ ਨਿਸ ਬਾਸੁਰ ਬਿਖਿਅਨ ਕਉ ਧਾਵਤ ਕਿਹਿ ਬਿਧਿ ਰੋਕਉ ਤਾਹਿ ॥੧॥ ਰਹਾਉ ॥ ਬੇਦ ਪੁਰਾਨ ਸਿਮ੍ਰਿਤਿ ਕੇ ਮਤ ਸੁਨਿ ਨਿਮਖ ਨ ਹੀਏ ਬਸਾਵੈ ॥ ਪਰ ਧਨ ਪਰ ਦਾਰਾ ਸਿਉ ਰਚਿਓ ਬਿਰਥਾ ਜਨਮੁ ਸਿਰਾਵੈ ॥੧॥ ਮਦਿ ਮਾਇਆ ਕੈ ਭਇਓ ਬਾਵਰੋ ਸੂਝਤ ਨਹ ਕਛੁ ਗਿਆਨਾ ॥ ਘਟ ਹੀ ਭੀਤਰਿ ਬਸਤ ਨਿਰੰਜਨੁ ਤਾ ਕੋ ਮਰਮੁ ਨ ਜਾਨਾ ॥੨॥ ਜਬ ਹੀ ਸਰਨਿ ਸਾਧ ਕੀ ਆਇਓ ਦੁਰਮਤਿ ਸਗਲ ਬਿਨਾਸੀ ॥ ਤਬ ਨਾਨਕ ਚੇਤਿਓ ਚਿੰਤਾਮਨਿ ਕਾਟੀ ਜਮ ਕੀ ਫਾਸੀ ॥੩॥੭॥
Scroll