ਸਿਰੀਰਾਗੁ ਮਹਲਾ ੩ ॥ ਗੋਵਿਦੁ ਗੁਣੀ ਨਿਧਾਨੁ ਹੈ ਅੰਤੁ ਨ ਪਾਇਆ ਜਾਇ ॥ ਕਥਨੀ ਬਦਨੀ ਨ ਪਾਈਐ ਹਉਮੈ ਵਿਚਹੁ ਜਾਇ ॥ ਸਤਗੁਰਿ ਮਿਲਿਐ ਸਦ ਭੈ ਰਚੈ ਆਪਿ ਵਸੈ ਮਨਿ ਆਇ ॥੧॥ ਭਾਈ ਰੇ ਗੁਰਮੁਖਿ ਬੂਝੈ ਕੋਇ ॥ ਬਿਨੁ ਬੂਝੇ ਕਰਮ ਕਮਾਵਣੇ ਜਨਮੁ ਪਦਾਰਥੁ ਖੋਇ ॥੧॥ ਰਹਾਉ ॥ ਜਿਨੀ ਚਾਖਿਆ ਤਿਨੀ ਸਾਦੁ ਪਾਇਆ ਬਿਨੁ ਚਾਖੇ ਭਰਮਿ ਭੁਲਾਇ ॥ ਅੰਮ੍ਰਿਤੁ ਸਾਚਾ ਨਾਮੁ ਹੈ ਕਹਣਾ ਕਛੂ ਨ ਜਾਇ ॥ ਪੀਵਤ ਹੂ ਪਰਵਾਣੁ ਭਇਆ ਪੂਰੈ ਸਬਦਿ ਸਮਾਇ ॥੨॥ ਆਪੇ ਦੇਇ ਤ ਪਾਈਐ ਹੋਰੁ ਕਰਣਾ ਕਿਛੂ ਨ ਜਾਇ ॥ ਦੇਵਣ ਵਾਲੇ ਕੈ ਹਥਿ ਦਾਤਿ ਹੈ ਗੁਰੂ ਦੁਆਰੈ ਪਾਇ ॥ ਜੇਹਾ ਕੀਤੋਨੁ ਤੇਹਾ ਹੋਆ ਜੇਹੇ ਕਰਮ ਕਮਾਇ ॥੩॥ ਜਤੁ ਸਤੁ ਸੰਜਮੁ ਨਾਮੁ ਹੈ ਵਿਣੁ ਨਾਵੈ ਨਿਰਮਲੁ ਨ ਹੋਇ ॥ ਪੂਰੈ ਭਾਗਿ ਨਾਮੁ ਮਨਿ ਵਸੈ ਸਬਦਿ ਮਿਲਾਵਾ ਹੋਇ ॥ ਨਾਨਕ ਸਹਜੇ ਹੀ ਰੰਗਿ ਵਰਤਦਾ ਹਰਿ ਗੁਣ ਪਾਵੈ ਸੋਇ ॥੪॥੧੭॥੫੦॥

Leave a Reply

Powered By Indic IME