ਸੋਰਠਿ ਮਹਲਾ ੧ ਪਹਿਲਾ ਦੁਤੁਕੀ ॥ ਤੂ ਗੁਣਦਾਤੌ ਨਿਰਮਲੋ ਭਾਈ ਨਿਰਮਲੁ ਨਾ ਮਨੁ ਹੋਇ ॥ ਹਮ ਅਪਰਾਧੀ ਨਿਰਗੁਣੇ ਭਾਈ ਤੁਝ ਹੀ ਤੇ ਗੁਣੁ ਸੋਇ ॥੧॥ ਮੇਰੇ ਪ੍ਰੀਤਮਾ ਤੂ ਕਰਤਾ ਕਰਿ ਵੇਖੁ ॥ ਹਉ ਪਾਪੀ ਪਾਖੰਡੀਆ ਭਾਈ ਮਨਿ ਤਨਿ ਨਾਮ ਵਿਸੇਖੁ ॥ ਰਹਾਉ ॥ ਬਿਖੁ ਮਾਇਆ ਚਿਤੁ ਮੋਹਿਆ ਭਾਈ ਚਤੁਰਾਈ ਪਤਿ ਖੋਇ ॥ ਚਿਤ ਮਹਿ ਠਾਕੁਰੁ ਸਚਿ ਵਸੈ ਭਾਈ ਜੇ ਗੁਰ ਗਿਆਨੁ ਸਮੋਇ ॥੨॥ ਰੂੜੌ ਰੂੜੌ ਆਖੀਐ ਭਾਈ ਰੂੜੌ ਲਾਲ ਚਲੂਲੁ ॥ ਜੇ ਮਨੁ ਹਰਿ ਸਿਉ ਬੈਰਾਗੀਐ ਭਾਈ ਦਰਿ ਘਰਿ ਸਾਚੁ ਅਭੂਲੁ ॥੩॥ ਪਾਤਾਲੀ ਆਕਾਸਿ ਤੂ ਭਾਈ ਘਰਿ ਘਰਿ ਤੂ ਗੁਣ ਗਿਆਨੁ ॥ ਗੁਰ ਮਿਲਿਐ ਸੁਖੁ ਪਾਇਆ ਭਾਈ ਚੂਕਾ ਮਨਹੁ ਗੁਮਾਨੁ ॥੪॥ ਜਲਿ ਮਲਿ ਕਾਇਆ ਮਾਜੀਐ ਭਾਈ ਭੀ ਮੈਲਾ ਤਨੁ ਹੋਇ ॥ ਗਿਆਨਿ ਮਹਾ ਰਸਿ ਨਾਈਐ ਭਾਈ ਮਨੁ ਤਨੁ ਨਿਰਮਲੁ ਹੋਇ ॥੫॥ ਦੇਵੀ ਦੇਵਾ ਪੂਜੀਐ ਭਾਈ ਕਿਆ ਮਾਗਉ ਕਿਆ ਦੇਹਿ ॥ ਪਾਹਣੁ ਨੀਰਿ ਪਖਾਲੀਐ ਭਾਈ ਜਲ ਮਹਿ ਬੂਡਹਿ ਤੇਹਿ ॥੬॥ ਗੁਰ ਬਿਨੁ ਅਲਖੁ ਨ ਲਖੀਐ ਭਾਈ ਜਗੁ ਬੂਡੈ ਪਤਿ ਖੋਇ ॥ ਮੇਰੇ ਠਾਕੁਰ ਹਾਥਿ ਵਡਾਈਆ ਭਾਈ ਜੈ ਭਾਵੈ ਤੈ ਦੇਇ ॥੭॥ ਬਈਅਰਿ ਬੋਲੈ ਮੀਠੁਲੀ ਭਾਈ ਸਾਚੁ ਕਹੈ ਪਿਰ ਭਾਇ ॥ ਬਿਰਹੈ ਬੇਧੀ ਸਚਿ ਵਸੀ ਭਾਈ ਅਧਿਕ ਰਹੀ ਹਰਿ ਨਾਇ ॥੮॥ ਸਭੁ ਕੋ ਆਖੈ ਆਪਣਾ ਭਾਈ ਗੁਰ ਤੇ ਬੁਝੈ ਸੁਜਾਨੁ ॥ ਜੋ ਬੀਧੇ ਸੇ ਊਬਰੇ ਭਾਈ ਸਬਦੁ ਸਚਾ ਨੀਸਾਨੁ ॥੯॥ ਈਧਨੁ ਅਧਿਕ ਸਕੇਲੀਐ ਭਾਈ ਪਾਵਕੁ ਰੰਚਕ ਪਾਇ ॥ ਖਿਨੁ ਪਲੁ ਨਾਮੁ ਰਿਦੈ ਵਸੈ ਭਾਈ ਨਾਨਕ ਮਿਲਣੁ ਸੁਭਾਇ ॥੧੦॥੪॥

Leave a Reply

Powered By Indic IME