ਸਿਰੀਰਾਗੁ ਮਹਲਾ ੩ ॥ ਕਿਰਪਾ ਕਰੇ ਗੁਰੁ ਪਾਈਐ ਹਰਿ ਨਾਮੋ ਦੇਇ ਦ੍ਰਿੜਾਇ ॥ ਬਿਨੁ ਗੁਰ ਕਿਨੈ ਨ ਪਾਇਓ ਬਿਰਥਾ ਜਨਮੁ ਗਵਾਇ ॥ ਮਨਮੁਖ ਕਰਮ ਕਮਾਵਣੇ ਦਰਗਹ ਮਿਲੈ ਸਜਾਇ ॥੧॥ ਮਨ ਰੇ ਦੂਜਾ ਭਾਉ ਚੁਕਾਇ ॥ ਅੰਤਰਿ ਤੇਰੈ ਹਰਿ ਵਸੈ ਗੁਰ ਸੇਵਾ ਸੁਖੁ ਪਾਇ ॥ ਰਹਾਉ ॥ ਸਚੁ ਬਾਣੀ ਸਚੁ ਸਬਦੁ ਹੈ ਜਾ ਸਚਿ ਧਰੇ ਪਿਆਰੁ ॥ ਹਰਿ ਕਾ ਨਾਮੁ ਮਨਿ ਵਸੈ ਹਉਮੈ ਕ੍ਰੋਧੁ ਨਿਵਾਰਿ ॥ ਮਨਿ ਨਿਰਮਲ ਨਾਮੁ ਧਿਆਈਐ ਤਾ ਪਾਏ ਮੋਖ ਦੁਆਰੁ ॥੨॥ ਹਉਮੈ ਵਿਚਿ ਜਗੁ ਬਿਨਸਦਾ ਮਰਿ ਜੰਮੈ ਆਵੈ ਜਾਇ ॥ ਮਨਮੁਖ ਸਬਦੁ ਨ ਜਾਣਨੀ ਜਾਸਨਿ ਪਤਿ ਗਵਾਇ ॥ ਗੁਰ ਸੇਵਾ ਨਾਉ ਪਾਈਐ ਸਚੇ ਰਹੈ ਸਮਾਇ ॥੩॥ ਸਬਦਿ ਮੰਨਿਐ ਗੁਰੁ ਪਾਈਐ ਵਿਚਹੁ ਆਪੁ ਗਵਾਇ ॥ ਅਨਦਿਨੁ ਭਗਤਿ ਕਰੇ ਸਦਾ ਸਾਚੇ ਕੀ ਲਿਵ ਲਾਇ ॥ ਨਾਮੁ ਪਦਾਰਥੁ ਮਨਿ ਵਸਿਆ ਨਾਨਕ ਸਹਜਿ ਸਮਾਇ ॥੪॥੧੯॥੫੨॥

Leave a Reply

Powered By Indic IME