ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥

Leave a Reply

Powered By Indic IME