ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥
Scroll