ਸਿਰੀਰਾਗੁ ਮਹਲਾ ੩ ॥ ਜਿਨੀ ਪੁਰਖੀ ਸਤਗੁਰੁ ਨ ਸੇਵਿਓ ਸੇ ਦੁਖੀਏ ਜੁਗ ਚਾਰਿ ॥ ਘਰਿ ਹੋਦਾ ਪੁਰਖੁ ਨ ਪਛਾਣਿਆ ਅਭਿਮਾਨਿ ਮੁਠੇ ਅਹੰਕਾਰਿ ॥ ਸਤਗੁਰੂ ਕਿਆ ਫਿਟਕਿਆ ਮੰਗਿ ਥਕੇ ਸੰਸਾਰਿ ॥ ਸਚਾ ਸਬਦੁ ਨ ਸੇਵਿਓ ਸਭਿ ਕਾਜ ਸਵਾਰਣਹਾਰੁ ॥੧॥ ਮਨ ਮੇਰੇ ਸਦਾ ਹਰਿ ਵੇਖੁ ਹਦੂਰਿ ॥ ਜਨਮ ਮਰਨ ਦੁਖੁ ਪਰਹਰੈ ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥ ਸਚੁ ਸਲਾਹਨਿ ਸੇ ਸਚੇ ਸਚਾ ਨਾਮੁ ਅਧਾਰੁ ॥ ਸਚੀ ਕਾਰ ਕਮਾਵਣੀ ਸਚੇ ਨਾਲਿ ਪਿਆਰੁ ॥ ਸਚਾ ਸਾਹੁ ਵਰਤਦਾ ਕੋਇ ਨ ਮੇਟਣਹਾਰੁ ॥ ਮਨਮੁਖ ਮਹਲੁ ਨ ਪਾਇਨੀ ਕੂੜਿ ਮੁਠੇ ਕੂੜਿਆਰ ॥੨॥ ਹਉਮੈ ਕਰਤਾ ਜਗੁ ਮੁਆ ਗੁਰ ਬਿਨੁ ਘੋਰ ਅੰਧਾਰੁ ॥ ਮਾਇਆ ਮੋਹਿ ਵਿਸਾਰਿਆ ਸੁਖਦਾਤਾ ਦਾਤਾਰੁ ॥ ਸਤਗੁਰੁ ਸੇਵਹਿ ਤਾ ਉਬਰਹਿ ਸਚੁ ਰਖਹਿ ਉਰ ਧਾਰਿ ॥ ਕਿਰਪਾ ਤੇ ਹਰਿ ਪਾਈਐ ਸਚਿ ਸਬਦਿ ਵੀਚਾਰਿ ॥੩॥ ਸਤਗੁਰੁ ਸੇਵਿ ਮਨੁ ਨਿਰਮਲਾ ਹਉਮੈ ਤਜਿ ਵਿਕਾਰ ॥ ਆਪੁ ਛੋਡਿ ਜੀਵਤ ਮਰੈ ਗੁਰ ਕੈ ਸਬਦਿ ਵੀਚਾਰ ॥ ਧੰਧਾ ਧਾਵਤ ਰਹਿ ਗਏ ਲਾਗਾ ਸਾਚਿ ਪਿਆਰੁ ॥ ਸਚਿ ਰਤੇ ਮੁਖ ਉਜਲੇ ਤਿਤੁ ਸਾਚੈ ਦਰਬਾਰਿ ॥੪॥ ਸਤਗੁਰੁ ਪੁਰਖੁ ਨ ਮੰਨਿਓ ਸਬਦਿ ਨ ਲਗੋ ਪਿਆਰੁ ॥ ਇਸਨਾਨੁ ਦਾਨੁ ਜੇਤਾ ਕਰਹਿ ਦੂਜੈ ਭਾਇ ਖੁਆਰੁ ॥ ਹਰਿ ਜੀਉ ਆਪਣੀ ਕ੍ਰਿਪਾ ਕਰੇ ਤਾ ਲਾਗੈ ਨਾਮ ਪਿਆਰੁ ॥ ਨਾਨਕ ਨਾਮੁ ਸਮਾਲਿ ਤੂ ਗੁਰ ਕੈ ਹੇਤਿ ਅਪਾਰਿ ॥੫॥੨੦॥੫੩॥
Scroll