ਪਉੜੀ ॥ ਤਿਨ ਕਾ ਖਾਧਾ ਪੈਧਾ ਮਾਇਆ ਸਭੁ ਪਵਿਤੁ ਹੈ ਜੋ ਨਾਮਿ ਹਰਿ ਰਾਤੇ ॥ ਤਿਨ ਕੇ ਘਰ ਮੰਦਰ ਮਹਲ ਸਰਾਈ ਸਭਿ ਪਵਿਤੁ ਹਹਿ ਜਿਨੀ ਗੁਰਮੁਖਿ ਸੇਵਕ ਸਿਖ ਅਭਿਆਗਤ ਜਾਇ ਵਰਸਾਤੇ ॥ਤਿਨ ਕੇ ਤੁਰੇ ਜੀਨ ਖੁਰਗੀਰ ਸਭਿ ਪਵਿਤੁ ਹਹਿ ਜਿਨੀ ਗੁਰਮੁਖਿ ਸਿਖ ਸਾਧ ਸੰਤ ਚੜਿ ਜਾਤੇ ॥ ਤਿਨ ਕੇ ਕਰਮ ਧਰਮ ਕਾਰਜ ਸਭਿ ਪਵਿਤੁ ਹਹਿ ਜੋ ਬੋਲਹਿ ਹਰਿ ਹਰਿ ਰਾਮ ਨਾਮੁ ਹਰਿ ਸਾਤੇ ॥ ਜਿਨ ਕੈ ਪੋਤੈ ਪੁੰਨੁ ਹੈ ਸੇ ਗੁਰਮੁਖਿ ਸਿਖ ਗੁਰੂ ਪਹਿ ਜਾਤੇ ॥੧੬॥
Scroll