ਸਿਰੀਰਾਗੁ ਮਹਲਾ ੩ ॥ ਜੇ ਵੇਲਾ ਵਖਤੁ ਵੀਚਾਰੀਐ ਤਾ ਕਿਤੁ ਵੇਲਾ ਭਗਤਿ ਹੋਇ ॥ ਅਨਦਿਨੁ ਨਾਮੇ ਰਤਿਆ ਸਚੇ ਸਚੀ ਸੋਇ ॥ ਇਕੁ ਤਿਲੁ ਪਿਆਰਾ ਵਿਸਰੈ ਭਗਤਿ ਕਿਨੇਹੀ ਹੋਇ ॥ ਮਨੁ ਤਨੁ ਸੀਤਲੁ ਸਾਚ ਸਿਉ ਸਾਸੁ ਨ ਬਿਰਥਾ ਕੋਇ ॥੧॥ ਮੇਰੇ ਮਨ ਹਰਿ ਕਾ ਨਾਮੁ ਧਿਆਇ ॥ ਸਾਚੀ ਭਗਤਿ ਤਾ ਥੀਐ ਜਾ ਹਰਿ ਵਸੈ ਮਨਿ ਆਇ ॥੧॥ ਰਹਾਉ ॥ ਸਹਜੇ ਖੇਤੀ ਰਾਹੀਐ ਸਚੁ ਨਾਮੁ ਬੀਜੁ ਪਾਇ ॥ ਖੇਤੀ ਜੰਮੀ ਅਗਲੀ ਮਨੂਆ ਰਜਾ ਸਹਜਿ ਸੁਭਾਇ ॥ ਗੁਰ ਕਾ ਸਬਦੁ ਅੰਮ੍ਰਿਤੁ ਹੈ ਜਿਤੁ ਪੀਤੈ ਤਿਖ ਜਾਇ ॥ ਇਹੁ ਮਨੁ ਸਾਚਾ ਸਚਿ ਰਤਾ ਸਚੇ ਰਹਿਆ ਸਮਾਇ ॥੨॥ ਆਖਣੁ ਵੇਖਣੁ ਬੋਲਣਾ ਸਬਦੇ ਰਹਿਆ ਸਮਾਇ ॥ ਬਾਣੀ ਵਜੀ ਚਹੁ ਜੁਗੀ ਸਚੋ ਸਚੁ ਸੁਣਾਇ ॥ ਹਉਮੈ ਮੇਰਾ ਰਹਿ ਗਇਆ ਸਚੈ ਲਇਆ ਮਿਲਾਇ ॥ ਤਿਨ ਕਉ ਮਹਲੁ ਹਦੂਰਿ ਹੈ ਜੋ ਸਚਿ ਰਹੇ ਲਿਵ ਲਾਇ ॥੩॥ ਨਦਰੀ ਨਾਮੁ ਧਿਆਈਐ ਵਿਣੁ ਕਰਮਾ ਪਾਇਆ ਨ ਜਾਇ ॥ ਪੂਰੈ ਭਾਗਿ ਸਤਸੰਗਤਿ ਲਹੈ ਸਤਗੁਰੁ ਭੇਟੈ ਜਿਸੁ ਆਇ ॥ ਅਨਦਿਨੁ ਨਾਮੇ ਰਤਿਆ ਦੁਖੁ ਬਿਖਿਆ ਵਿਚਹੁ ਜਾਇ ॥ ਨਾਨਕ ਸਬਦਿ ਮਿਲਾਵੜਾ ਨਾਮੇ ਨਾਮਿ ਸਮਾਇ ॥੪॥੨੨॥੫੫॥
Scroll