ਸਿਰੀਰਾਗੁ ਮਹਲਾ ੩ ॥ ਆਪਣਾ ਭਉ ਤਿਨ ਪਾਇਓਨੁ ਜਿਨ ਗੁਰ ਕਾ ਸਬਦੁ ਬੀਚਾਰਿ ॥ ਸਤਸੰਗਤੀ ਸਦਾ ਮਿਲਿ ਰਹੇ ਸਚੇ ਕੇ ਗੁਣ ਸਾਰਿ ॥ ਦੁਬਿਧਾ ਮੈਲੁ ਚੁਕਾਈਅਨੁ ਹਰਿ ਰਾਖਿਆ ਉਰ ਧਾਰਿ ॥ ਸਚੀ ਬਾਣੀ ਸਚੁ ਮਨਿ ਸਚੇ ਨਾਲਿ ਪਿਆਰੁ ॥੧॥ ਮਨ ਮੇਰੇ ਹਉਮੈ ਮੈਲੁ ਭਰ ਨਾਲਿ ॥ ਹਰਿ ਨਿਰਮਲੁ ਸਦਾ ਸੋਹਣਾ ਸਬਦਿ ਸਵਾਰਣਹਾਰੁ ॥੧॥ ਰਹਾਉ ॥ ਸਚੈ ਸਬਦਿ ਮਨੁ ਮੋਹਿਆ ਪ੍ਰਭਿ ਆਪੇ ਲਏ ਮਿਲਾਇ ॥ ਅਨਦਿਨੁ ਨਾਮੇ ਰਤਿਆ ਜੋਤੀ ਜੋਤਿ ਸਮਾਇ ॥ ਜੋਤੀ ਹੂ ਪ੍ਰਭੁ ਜਾਪਦਾ ਬਿਨੁ ਸਤਗੁਰ ਬੂਝ ਨ ਪਾਇ ॥ ਜਿਨ ਕਉ ਪੂਰਬਿ ਲਿਖਿਆ ਸਤਗੁਰੁ ਭੇਟਿਆ ਤਿਨ ਆਇ ॥੨॥ ਵਿਣੁ ਨਾਵੈ ਸਭ ਡੁਮਣੀ ਦੂਜੈ ਭਾਇ ਖੁਆਇ ॥ ਤਿਸੁ ਬਿਨੁ ਘੜੀ ਨ ਜੀਵਦੀ ਦੁਖੀ ਰੈਣਿ ਵਿਹਾਇ ॥ ਭਰਮਿ ਭੁਲਾਣਾ ਅੰਧੁਲਾ ਫਿਰਿ ਫਿਰਿ ਆਵੈ ਜਾਇ ॥ ਨਦਰਿ ਕਰੇ ਪ੍ਰਭੁ ਆਪਣੀ ਆਪੇ ਲਏ ਮਿਲਾਇ ॥੩॥ ਸਭੁ ਕਿਛੁ ਸੁਣਦਾ ਵੇਖਦਾ ਕਿਉ ਮੁਕਰਿ ਪਇਆ ਜਾਇ ॥ ਪਾਪੋ ਪਾਪੁ ਕਮਾਵਦੇ ਪਾਪੇ ਪਚਹਿ ਪਚਾਇ ॥ ਸੋ ਪ੍ਰਭੁ ਨਦਰਿ ਨ ਆਵਈ ਮਨਮੁਖਿ ਬੂਝ ਨ ਪਾਇ ॥ ਜਿਸੁ ਵੇਖਾਲੇ ਸੋਈ ਵੇਖੈ ਨਾਨਕ ਗੁਰਮੁਖਿ ਪਾਇ ॥੪॥੨੩॥੫੬॥
Scroll